20 ਕਰੋੜ ਦੀ ਹੈਰੋਇਨ ਸਣੇ ਗ੍ਰਿਫਤਾਰ 2 ਸਮੱਗਲਰਾਂ ਕੋਲੋਂ ਮੋਬਾਈਲ ਜ਼ਬਤ, ਪਾਕਿ ਨੈੱਟਵਰਕ ਦੀ ਖੰਗਾਲੀ ਜਾ ਰਹੀ ਕੜੀ

Friday, Oct 30, 2026 - 11:05 AM (IST)

20 ਕਰੋੜ ਦੀ ਹੈਰੋਇਨ ਸਣੇ ਗ੍ਰਿਫਤਾਰ 2 ਸਮੱਗਲਰਾਂ ਕੋਲੋਂ ਮੋਬਾਈਲ ਜ਼ਬਤ, ਪਾਕਿ ਨੈੱਟਵਰਕ ਦੀ ਖੰਗਾਲੀ ਜਾ ਰਹੀ ਕੜੀ

ਤਰਨਤਾਰਨ/ਹਰੀਕੇ ਪੱਤਣ (ਰਮਨ, ਸਾਹਿਬ ਸੰਧੂ)-ਥਾਣਾ ਹਰੀਕੇ ਦੀ ਪੁਲਸ ਵੱਲੋਂ 20 ਕਰੋੜ ਰੁਪਏ ਦੀ ਕੀਮਤ ਵਾਲੀ 4 ਕਿਲੋ ਹੈਰੋਇਨ ਸਣੇ ਗ੍ਰਿਫਤਾਰ ਕੀਤੇ 2 ਨਸ਼ਾ ਸਮੱਗਲਰਾਂ ਦੇ ਮਾਮਲੇ ’ਚ ਜਾਂਚ ਦਾ ਘੇਰਾ ਹੋਰ ਵਧਾ ਦਿੱਤਾ ਗਿਆ ਹੈ। ਪੁਲਸ ਵੱਲੋਂ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ 2 ਮੋਬਾਈਲਾਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਨਸ਼ਾ ਸਮੱਗਲਿੰਗ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ  2 ਨੌਜਵਾਨਾਂ 'ਤੇ ਚੱਲੀਆਂ ਗੋਲੀਆਂ

4 ਦਿਨਾਂ ਦੇ ਪੁਲਸ ਰਿਮਾਂਡ ’ਤੇ ਚੱਲ ਰਹੇ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਹੈਰੋਇਨ ਦੀ ਖੇਪ ਪਿੱਛੇ ਕਿਹੜੇ ਸਮੱਗਲਰਾਂ ਦਾ ਹੱਥ ਹੈ ਅਤੇ ਇਹ ਪੰਜਾਬ ਦੇ ਕਿਹੜੇ ਇਲਾਕਿਆਂ ’ਚ ਸਪਲਾਈ ਕੀਤੀ ਜਾਣੀ ਸੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਥਾਣਾ ਹਰੀਕੇ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਨਵੇਂ ਪੁਲ ’ਤੇ ਲਾਏ ਨਾਕੇ ਦੌਰਾਨ ਮੋਟਰਸਾਈਕਲ ਸਵਾਰ ਲਵਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਅਤੇ ਦੇਵ ਪੁੱਤਰ ਦੀਪਕ (ਦੋਵੇਂ ਵਾਸੀ ਮੁਕਤਸਰ) ਨੂੰ ਕਾਬੂ ਕੀਤਾ ਗਿਆ ਸੀ। ਇਨ੍ਹਾਂ ਦੇ ਬੈਗ ’ਚੋਂ 4 ਕਿਲੋ ਹੈਰੋਇਨ ਦੇ 8 ਪੈਕਟ ਬਰਾਮਦ ਹੋਏ ਸਨ, ਜਿਨ੍ਹਾਂ ਦੀ ਅੰਤਰਰਾਸ਼ਟਰੀ ਕੀਮਤ ਕਰੀਬ 20 ਕਰੋੜ ਰੁਪਏ ਹੈ।

ਇਹ ਵੀ ਪੜ੍ਹੋ- ਭਤੀਜੇ ਦੇ ਜਨਮ ਦੀਆਂ ਖ਼ੁਸ਼ੀਆਂ ਮਾਤਮ ’ਚ ਬਦਲੀਆਂ, ਚਾਚੇ ਦੀ ਮੌਤ ਦੀ ਖਬਰ ਨੇ ਘਰ 'ਚ ਪੁਆਏ ਵੈਣ

ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਸੀ। ਹੁਣ ਮੋਬਾਈਲ ਡਾਟਾ, ਕਾਲ ਡਿਟੇਲਜ਼ ਅਤੇ ਸੰਪਰਕਾਂ ਰਾਹੀਂ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਮੁਲਜ਼ਮ ਕਿੰਨੇ ਸਮੇਂ ਤੋਂ ਇਸ ਧੰਦੇ ’ਚ ਸਰਗਰਮ ਸਨ ਅਤੇ ਕੀ ਪਹਿਲਾਂ ਵੀ ਅਜਿਹੀਆਂ ਖੇਪਾਂ ਮੰਗਵਾ ਚੁੱਕੇ ਹਨ। ਪੁਲਸ ਸੂਤਰਾਂ ਅਨੁਸਾਰ ਜਾਂਚ ਦੌਰਾਨ ਇਸ ਗਿਰੋਹ ਦੇ ਹੋਰ ਸਾਥੀਆਂ ਦੀ ਸ਼ਮੂਲੀਅਤ ਸਾਹਮਣੇ ਆਉਣ ਦੀ ਪੂਰੀ ਉਮੀਦ ਹੈ।

ਇਹ ਵੀ ਪੜ੍ਹੋ-ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News