ਕੇਂਦਰੀ ਜੇਲ੍ਹ ''ਚ ਤਲਾਸ਼ੀ ਲੈਣ ’ਤੇ ਕੈਦੀਆਂ ਕੋਲੋਂ  ਮੋਬਾਈਲ ਤੇ ਸਿਮ ਬਰਾਮਦ

Friday, Jun 06, 2025 - 06:33 PM (IST)

ਕੇਂਦਰੀ ਜੇਲ੍ਹ ''ਚ ਤਲਾਸ਼ੀ ਲੈਣ ’ਤੇ ਕੈਦੀਆਂ ਕੋਲੋਂ  ਮੋਬਾਈਲ ਤੇ ਸਿਮ ਬਰਾਮਦ

ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਤਲਾਸ਼ੀ ਲੈਣ ’ਤੇ ਬੰਦੀਆਂ ਕੋਲੋਂ ਇਕ ਮੋਬਾਈਲ ਅਤੇ ਸਿਮ ਬਰਾਮਦ ਹੋਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ 3 ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। 

ਇਹ ਵੀ ਪੜ੍ਹੋ- ਦਿਨ-ਦਿਹਾੜੇ ਆਈਲੈਟਸ ਸੈਂਟਰ 'ਤੇ ਸ਼ਰੇਆਮ ਗੁੰਡਾਗਰਦੀ, ਚੱਲੀਆਂ ਗੋਲੀਆਂ, cctv 'ਚ ਕੈਦ ਹੋਈ ਪੂਰੀ ਵਾਰਦਾਤ

ਇਸ ਸਬੰਧੀ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਤਲਾਸ਼ੀ ਕੀਤੀ ਗਈ। ਜਿਸ ਦੌਰਾਨ ਇਕ ਕੀਪੈਡ ਮੋਬਾਈਲ ਸਮੇਤ ਸਿਮ ਬਰਾਮਦ ਹੋਇਆ। ਓਧਰ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐੱਸ.ਆਈ. ਬਲਵਿੰਦਰ ਕੌਰ ਨੇ ਦੱਸਿਆ ਕਿ ਵਰਿੰਦਰ ਸਿੰਘ ਪੁੱਤਰ ਜਸਬੀਰ ਸਿੰਘ, ਅਭੀਸ਼ੇਕ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀਆਨ ਅੰਮ੍ਰਿਤਸਰ ਅਤੇ ਮੰਗਾ ਸਿੰਘ ਪੁੱਤਰ ਗੁਰਮੀਤ ਸਿੰਘ ਦੇ ਖ਼ਿਲਾਫ਼ ਪ੍ਰੀਜ਼ਨ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਨੌਜਵਾਨ ਨੇ ਠਾਠਾਂ ਮਾਰਦੇ ਪਾਣੀ 'ਚ ਮਾਰੀ ਛਾਲ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੀਤਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News