ਬੰਦੀ ਸਿੰਘਾਂ ਦੀ ਰਿਹਾਈ ਲਈ ਮੋਦੀ ਗੰਭੀਰ ਨਹੀਂ : ਗਿਆਨੀ ਰਘਬੀਰ ਸਿੰਘ

Saturday, Feb 17, 2024 - 11:00 AM (IST)

ਬੰਦੀ ਸਿੰਘਾਂ ਦੀ ਰਿਹਾਈ ਲਈ ਮੋਦੀ ਗੰਭੀਰ ਨਹੀਂ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ (ਜ.ਬ.)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੋਹਾ ਵਿਚ 8 ਭਾਰਤੀਆਂ ਨੂੰ ਹੋਈ ਫਾਂਸੀ ਦੀ ਸਜ਼ਾ ਮਾਫ਼ ਕਰਵਾਉਣ ਵਾਲੀ ਸ਼ਿੱਦਤ ਦਹਾਕਿਆਂ ਤੋਂ ਭਾਰਤ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ‘ਬੰਦੀ ਸਿੰਘਾਂ’ ਪ੍ਰਤੀ ਵੀ ਦਿਖਾਉਣੀ ਚਾਹੀਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘ, ਦੇਸ਼ ਦੇ ਸਿਆਸੀ ਕੈਦੀ ਹਨ, ਜੋ ਕਿ ਅੱਸੀਵਿਆਂ ਦੇ ਦਹਾਕੇ ਦੌਰਾਨ ਸਰਕਾਰੀ ਜਬਰ ਤੋਂ ਤੰਗ ਆ ਕੇ ਸੰਘਰਸ਼ ਲੜਨ ਲਈ ਮਜ਼ਬੂਰ ਹੋਏ ਸਨ।

ਇਹ ਵੀ ਪੜ੍ਹੋ : ਹਰਿਆਣਾ ਦੇ ਗੁਰੂ ਘਰਾਂ ਅੰਦਰ ਪੁਲਸ ਵੱਲੋਂ ਮਰਿਆਦਾ ਤੋਂ ਉਲਟ ਹਰਕਤਾਂ ਨਿੰਦਣਯੋਗ : ਐਡਵੋਕੇਟ ਧਾਮੀ

ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋਹਾ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ 8 ਭਾਰਤੀਆਂ ਦੀ ਸਜ਼ਾ ਮਾਫ਼ ਕਰਵਾਉਣ ਤੋਂ ਬਾਅਦ ਦੋਹਾ ਜਾ ਕੇ ਉਥੋਂ ਦੀ ਸਰਕਾਰ ਦਾ ਧੰਨਵਾਦ ਕਰ ਰਹੇ ਹਨ ਪਰ ਇਹੀ ਪਹੁੰਚ ਆਪਣੇ ਹੀ ਦੇਸ਼ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਪ੍ਰਤੀ ਅਪਨਾਉਣ ਤੋਂ ਇਨਕਾਰ ਕਿਉਂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਗੁਰਦੁਆਰਿਆਂ ਦੀ ਮਰਿਆਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਗਿਆਨੀ ਰਘਬੀਰ ਸਿੰਘ

ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਦੇਸ਼ ਦੀ ਸਰਕਾਰ ਬੰਦੀ ਸਿੰਘਾਂ ਪ੍ਰਤੀ ਬਿਲਕੁਲ ਨਿਆਂਪੂਰਨ ਪਹੁੰਚ ਨਹੀਂ ਅਪਨਾ ਰਹੀ ਹੈ, ਜਿਸ ਕਾਰਨ ਸਿੱਖ ਕੌਮ ਵਿਚ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਵੱਧ ਰਿਹਾ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਪ੍ਰਤੀ ਮਨੁੱਖਤਾਵਾਦੀ ਵਿਹਾਰ ਕਿਉਂ ਨਹੀਂ ਚੇਤੇ ਆ ਰਿਹਾ, ਜੋ ਪਿਛਲੇ ਲਗਭਗ 17 ਸਾਲਾਂ ਤੋਂ ਫਾਂਸੀ ਵਾਲੀ ਚੱਕੀ ਵਿਚ ਨਜ਼ਰਬੰਦ ਹਨ ਅਤੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਲਗਭਗ 12 ਸਾਲ ਬੀਤਣ ’ਤੇ ਵੀ ਕੋਈ ਫੈਸਲਾ ਨਾ ਹੋਣਾ ਮਨੁੱਖੀ ਅਧਿਕਾਰਾਂ ਦਾ ਬਹੁਤ ਵੱਡਾ ਉਲੰਘਣ ਹੈ।

ਇਹ ਵੀ ਪੜ੍ਹੋ : ਮਹਾਰਾਸ਼ਟਰ ਸਰਕਾਰ ਮੂਲ ਐਕਟ 1956 ਅਨੁਸਾਰ ਚੋਣ ਕਰਵਾ ਕੇ ਕਰੇ ਸ੍ਰੀ ਹਜ਼ੂਰ ਸਾਹਿਬ ਦਾ ਬੋਰਡ ਕਾਇਮ: ਐਡ. ਧਾਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News