ਮੋਹਾਲੀ ਵਿਖੇ ਇੰਟੈਲੀਜੈਂਸ ਵਿੰਗ ਦੇ ਦਫ਼ਤਰ ''ਚ ਹੋਏ ਧਮਾਕੇ ਤੋਂ ਬਾਅਦ ਸੂਬੇ ਦੇ ਥਾਣਿਆਂ ਦੀ ਵਧਾਈ ਸੁਰੱਖਿਆ
Tuesday, May 10, 2022 - 02:04 PM (IST)

ਪਠਾਨਕੋਟ (ਧਰਮਿੰਦਰ) - ਸੂਬੇ ’ਚ ਲਗਾਤਾਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦਾ ਅਸਰ ਹੁਣ ਕਾਨੂੰਨ ਨੂੰ ਸਹੀ ਢੰਗ ਨਾਲ ਲਾਗੂ ਕਰਨ ਵਾਲਿਆਂ 'ਤੇ ਵੀ ਪੈਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਗੱਲ ਦਾ ਅੰਦਾਜ਼ਾ ਬੀਤੇ ਕੁਝ ਦਿਨ ਪਹਿਲਾਂ ਦੀਨਾਨਗਰ ਥਾਣੇ 'ਚ ਹੋਏ ਅੱਤਵਾਦੀ ਹਮਲੇ ਤੋਂ ਅਤੇ ਹੁਣ ਬੀਤੀ ਰਾਤ ਮੋਹਾਲੀ ਵਿਖੇ ਬੀਤੀ ਰਾਤ ਇੰਟੈਲੀਜੈਂਸ ਵਿੰਗ ਦੇ ਦਫ਼ਤਰ 'ਚ ਹੋਏ ਧਮਾਕੇ ਤੋਂ ਲਗਾਇਆ ਜਾ ਸਕਦਾ ਹੈ। ਇਨ੍ਹਾਂ ਹਮਲਿਆਂ ਤੋਂ ਬਾਅਦ ਪੁਲਸ ਪ੍ਰਸ਼ਾਸਨ ਵੱਲੋਂ ਆਪਣੇ ਥਾਣਿਆਂ ਦੀ ਸੁਰੱਖਿਆ ਵਧਾਈ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਇੰਜੀਨੀਅਰ ਸੋਹਣਾ-ਮੋਹਣਾ ਦੀ ਮਾਨਾਂਵਾਲਾ ਹੋਈ ਬਦਲੀ, SSA ਦੀ ਪੋਸਟ ’ਤੇ ਕੀਤੇ ਤਾਇਨਾਤ
ਦੂਜੇ ਪਾਸੇ ਮੋਹਾਲੀ ਵਿਖੇ ਬੀਤੀ ਰਾਤ ਇੰਟੈਲੀਜੈਂਸ ਵਿੰਗ ਦੇ ਦਫ਼ਤਰ 'ਚ ਹੋਏ ਧਮਾਕੇ ਤੋਂ ਬਾਅਦ ਪਠਾਨਕੋਟ ਪੁਲਸ ਪ੍ਰਸ਼ਾਸਨ ਵਲੋਂ ਜੂਲੇ ਦੇ ਥਾਣਿਆਂ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸੁਰੱਖਿਆ ਦੇ ਮੱਦੇਨਜ਼ਰ ਥਾਣੇ ਦੇ ਗੇਟ ਦੇ ਬਾਹਰ ਕੰਡਿਆਲੀ ਤਾਰ ਲੱਗਾ ਦਿੱਤੀ ਹੈ। ਸੁਰੱਖਿਆ ਦੇ ਲਿਹਾਜ਼ ਤੋਂ ਅਸਲੇ ਸਮੇਤ ਗੇਟ ਅਤੇ ਛੱਤ ’ਤੇ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।