ਅੱਧੀ ਰਾਤ ਇੱਕਲੀਆਂ ਔਰਤਾਂ ਦੇ ਘਰ ਜਬਰੀ ਦਾਖ਼ਲ ਹੋਣਾ ਮੰਦਭਾਗਾ : ਐਡਵੋਕੇਟ ਧਾਮੀ

Saturday, Apr 01, 2023 - 04:14 PM (IST)

ਅੱਧੀ ਰਾਤ ਇੱਕਲੀਆਂ ਔਰਤਾਂ ਦੇ ਘਰ ਜਬਰੀ ਦਾਖ਼ਲ ਹੋਣਾ ਮੰਦਭਾਗਾ : ਐਡਵੋਕੇਟ ਧਾਮੀ

ਅੰਮ੍ਰਿਤਸਰ (ਦੀਪਕ)- ਮੋਹਾਲੀ ਨਿਵਾਸੀ ਬੀਬੀ ਪ੍ਰੀਤਮ ਕੌਰ ਰਿਹਾਇਸ਼ ’ਤੇ ਅੱਧੀ ਰਾਤ ਜਾ ਕੇ ਉਨ੍ਹਾਂ ਦੀਆਂ ਧੀਆਂ ਤੇ ਉਨ੍ਹਾਂ ਨੂੰ ਪੰਜਾਬ ਪੁਲਸ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੀ ਰਾਤ ਬੀਬੀ ਪ੍ਰੀਤਮ ਕੌਰ ਦੇ ਘਰ ਪੁਲਸ ਵੱਲੋਂ ਕੰਧਾਂ ਟੱਪ ਕੇ ਜਬਰੀ ਦਾਖ਼ਲ ਹੋਣਾ ਨਿੰਦਾਯੋਗ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਕੋਈ ਪੁੱਛਗਿੱਛ ਕਰਨੀ ਸੀ ਤਾਂ ਇਸ ਲਈ ਦਿਨ ਸਮੇਂ ਜਾਣਾ ਚਾਹੀਦਾ ਸੀ। ਰਾਤ ਸਮੇਂ ਇਕੱਲੀਆਂ ਔਰਤਾਂ ਨੂੰ ਤੰਗ ਕਰਨਾ ਕਿਸੇ ਵੀ ਤਰ੍ਹਾਂ ਜਾਇਜ ਨਹੀਂ।

ਇਹ ਵੀ ਪੜ੍ਹੋ- ਡੌਂਕੀ ਲਗਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ

ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਦੱਸਣ ਅਨੁਸਾਰ ਸਿਵਲ ਕੱਪੜਿਆਂ ਵਿਚ ਪੁਲਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਲੇ ਕਮਰੇ ਵਿਚ ਵੜ ਕੇ ਗੁਰਬਾਣੀ ਦੀਆਂ ਪਾਵਨ ਪੋਥੀਆਂ ਵਾਲੀ ਅਲਮਾਰੀ ਦੀ ਵੀ ਛਾਣਬੀਣ ਕੀਤੀ, ਜੋ ਘੋਰ ਅਵੱਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਪੰਜਾਬ ਦੀ ਧਰਤੀ ਤੋਂ ਔਰਤ ਦੇ ਸਤਿਕਾਰ ਦਾ ਸੰਦੇਸ਼ ਦਿੱਤਾ ਸੀ ਪਰ ਅੱਜ ਗੁਰੂਆਂ ਦੀ ਵਰੋਸਾਈ ਧਰਤੀ ਔਰਤਾਂ ਨੂੰ ਜਲੀਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਸਰਚ ਵਰੰਟ ਦੇ ਰਾਤ ਸਮੇਂ ਇਕੱਲੀਆਂ ਰਹਿ ਰਹੀਆਂ ਔਰਤਾਂ ਦੇ ਘਰ ਜਾ ਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ, ਜੋ ਸਰਕਾਰ ਤੇ ਪੁਲਸ ਪ੍ਰਸ਼ਾਸਨ ਦੇ ਕਾਰਜ ਨਿਯਮਾਂ ਦੇ ਬਿਲਕੁਲ ਵਿਰੁੱਧ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਤਲਾਸ਼ ’ਚ ਧਾਰਮਿਕ ਡੇਰਿਆਂ ’ਤੇ ਸਰਚ ਆਪ੍ਰੇਸ਼ਨ, ਡਰੋਨ ਦੀ ਵੀ ਲਈ ਜਾ ਰਹੀ ਮਦਦ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News