ਬਟਾਲਾ ਸ਼ਹਿਰ ਦੇ ਪੁਰਾਣੇ ਹਸਪਤਾਲ ਨੂੰ ਬਣਾਇਆ ਜਾ ਰਿਹਾ ਮੁਹੱਲਾ ਕਲੀਨਿਕ: ਵਿਧਾਇਕ ਅਮਨਸ਼ੇਰ ਸਿੰਘ ਕਲਸੀ
Thursday, Dec 29, 2022 - 04:01 PM (IST)
ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਕਲਸੀ ਵੱਲੋਂ ਅੱਜ ਬਟਾਲਾ ਸ਼ਹਿਰ ਦੇ ਲੋਕਾਂ ਦੀ ਸਾਲਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਇਕ ਨਵੇਂ ਮੁਹੱਲਾ ਕਲੀਨਿਕ ਦੇ ਨਿਰਮਾਣ ਦੀ ਸ਼ੁਰੂਆਤ ਕੀਤੀ ਗਈ। ਉਥੇ ਹੀ ਵਿਧਾਇਕ ਕਲਸੀ ਨੇ ਕਿਹਾ ਕਿ ਉਹ ਲੋਕਾਂ ਦੀ ਨਬਜ਼ ਜਾਣਦੇ ਹਨ ਅਤੇ ਜੋ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਲੋਕਾਂ ਨਾਲ ਵਾਅਦੇ ਕੀਤੇ ਹਨ, ਉਹ ਪੂਰੇ ਕਰ ਰਹੇ ਹਨ।
ਇਹ ਵੀ ਪੜ੍ਹੋ- ਦੋ ਮੀਟਰ ਲਗਵਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਮੁਫ਼ਤ ਬਿਜਲੀ ’ਤੇ ਕਿਰਾਏਦਾਰਾਂ ਤੋਂ ਵਸੂਲੇ ਜਾ ਰਹੇ ਹਨ ਬਿੱਲ
ਵਿਧਾਇਕ ਅਮਨਸ਼ੇਰ ਸਿੰਘ ਸ਼ੇਰੀ ਕਲਸੀ ਵਲੋਂ ਅੱਜ ਸਵੇਰ ਤੋਂ ਹੀ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਉਥੇ ਹੀ ਬਟਾਲਾ ਸ਼ਹਿਰ ਦੇ ਤੰਗ ਬਾਜ਼ਾਰ 'ਚ ਇਕ ਸਾਲਾਂ ਤੋਂ ਪੁਰਾਣਾ ਹਸਪਤਾਲ ਸੀ ਜਿਸ ਦੀ ਸਾਲਾਂ ਤੋਂ ਹਾਲਤ ਖ਼ਸਤਾ ਸੀ। ਉਨ੍ਹਾਂ ਨੇ ਹਸਪਤਾਲ ਦੇ ਮੁੜ ਨਿਰਮਾਣ ਦੀ ਸ਼ੁਰੂਆਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਇਸ ਪੁਰਾਣੇ ਹਸਪਤਾਲ ਨੂੰ 26 ਜਨਵਰੀ ਤੋਂ ਪਹਿਲਾਂ ਇਕ ਨਵੀਂ ਮੁਹੱਲਾ ਕਲੀਨਿਕ ਦੀ ਦਿੱਖ ਦਿੱਤੀ ਜਾਵੇਗੀ। ਹਰ ਤਰ੍ਹਾਂ ਦੇ ਟੈਸਟ ਅਤੇ ਦਵਾਈ ਦੀ ਸਹੂਲਤ ਹੋਵੇਗੀ।
ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ 7 ਮੋਬਾਈਲ ਫੋਨ ਅਤੇ ਹੋਰ ਸਾਮਾਨ ਹੋਇਆ ਬਰਾਮਦ
ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਨਬਜ਼ ਜਾਣਦੇ ਹਨ ਅਤੇ ਲੋਕਾਂ ਦੀ ਜੋ ਮੰਗਾਂ ਸਨ ਅਤੇ ਜੋ ਚੋਣਾਂ ਤੋਂ ਪਹਿਲਾ ਉਨ੍ਹਾਂ ਨੇ ਲੋਕਾਂ ਨਾਲ ਵਾਅਦੇ ਕੀਤੇ ਹਨ, ਉਸ ਤਹਿਤ ਅੱਜ ਉਨ੍ਹਾਂ ਵਲੋਂ ਲੇਬਰ ਸ਼ੈੱਡ, ਹੰਸਲੀ ਪੁੱਲ ਨੇੜੇ ਬਣਨ ਵਾਲੀ ਸੜਕ ਆਦਿ ਹੋਰ ਕਾਰਜਾਂ ਦਾ ਵਿਕਾਸ ਉਦਘਾਟਨ ਕੀਤਾ ਗਿਆ। ਉਥੇ ਹੀ ਸਥਾਨਕ ਲੋਕਾਂ ਵਲੋਂ ਵੀ ਵਿਧਾਇਕ ਦਾ ਧੰਨਵਾਦ ਕੀਤਾ ਗਿਆ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।