ਬਾਂਦਰ ਦਾ ਆਤੰਕ, ਮੁਹੱਲਾ ਨਿਵਾਸੀਆਂ ਨੂੰ ਘਰਾਂ ''ਚ ਕਰ ''ਤਾ ਬੰਦ

Saturday, Dec 07, 2024 - 12:25 PM (IST)

ਬਾਂਦਰ ਦਾ ਆਤੰਕ, ਮੁਹੱਲਾ ਨਿਵਾਸੀਆਂ ਨੂੰ ਘਰਾਂ ''ਚ ਕਰ ''ਤਾ ਬੰਦ

ਤਰਨਤਾਰਨ (ਰਮਨ)-ਮੁਹੱਲੇ ਵਿਚ ਆਏ ਬਾਂਦਰ ਨੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ। ਮੁਹੱਲਾ ਨਿਵਾਸੀਆਂ ਨੇ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਇਸ ਬਾਂਦਰ ਤੋਂ ਉਨ੍ਹਾਂ ਨੂੰ ਨਿਜਾਤ ਦਿਵਾਈ ਜਾਵੇ। ਜਾਣਕਾਰੀ ਦਿੰਦੇ ਹੋਏ ਮੁਹੱਲਾ ਲਾਲੀ ਸ਼ਾਹ ਦੇ ਨਿਵਾਸੀ ਜੋਨੀ ਗਰੋਵਰ ਕੇਬਲ ਵਾਲੇ, ਸੁਨੀਲ ਮਹਿਤਾ, ਸੁਖਬੀਰ ਸਿੰਘ, ਜਥੇਦਾਰ ਪੁਰਸ਼ੋਤਮ ਸਿੰਘ ਆਦਿ ਨੇ ਦੱਸਿਆ ਕਿ ਬੀਤੇ ਕਰੀਬ ਦੋ ਹਫਤਿਆਂ ਤੋਂ ਮੁਹੱਲੇ ਦੀਆਂ ਵੱਖ-ਵੱਖ ਗਲੀਆਂ ਵਿਚ ਮੌਜੂਦ ਘਰਾਂ ਉਪਰ ਇਕ ਵੱਡੇ ਬਾਂਦਰ ਵੱਲੋਂ ਦਸਤਕ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਉਨ੍ਹਾਂ ਦੱਸਿਆ ਕਿ ਇਸ ਬਾਂਦਰ ਵੱਲੋਂ ਰੋਜ਼ਾਨਾ ਕਿਸੇ ਨਾ ਕਿਸੇ ਘਰ ਦਾ ਨੁਕਸਾਨ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਲੋਕਾਂ ਵਿਚ ਕਾਫੀ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਬਾਂਦਰ ਵੱਲੋਂ ਲੋਕਾਂ ਦੇ ਘਰਾਂ ਦਾ ਕਾਫੀ ਨੁਕਸਾਨ ਕੀਤਾ ਜਾ ਰਿਹਾ ਹੈ। ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਬੱਚਿਆਂ ਅਤੇ ਆਮ ਲੋਕਾਂ ਦਾ ਘਰਾਂ ਦੀਆਂ ਛੱਤਾਂ ਉਪਰ ਚੜਨਾ ਅਤੇ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਬਾਂਦਰ ਤੋਂ ਜਲਦ ਤੋਂ ਜਲਦ ਨਿਜਾਤ ਦਵਾਈ ਜਾਵੇ। ਉਨ੍ਹਾਂ ਦੱਸਿਆ ਕਿ ਜੇ ਇਸ ਬਾਂਦਰ ਨਾਲ ਕਿਸੇ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦਾ ਜ਼ਿੰਮੇਵਾਰ ਪ੍ਰਸ਼ਾਸਨ ਅਤੇ ਸਬੰਧਤ ਮਹਿਕਮਾ ਹੋਵੇਗਾ।

ਇਹ ਵੀ ਪੜ੍ਹੋ-  ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News