ਮਾਨਸੂਨ ਨੇ ਫੜੀ ਰਫ਼ਤਾਰ, ਰੋਜ਼ਾਨਾ ਮੀਂਹ ਪੈਣ ਦੇ ਆਸਾਰ

Thursday, Aug 06, 2026 - 10:46 AM (IST)

ਮਾਨਸੂਨ ਨੇ ਫੜੀ ਰਫ਼ਤਾਰ, ਰੋਜ਼ਾਨਾ ਮੀਂਹ ਪੈਣ ਦੇ ਆਸਾਰ

ਅੰਮ੍ਰਿਤਸਰ(ਵਿਕਰਮਜੀਤ)-ਗੁਰੂ ਨਗਰੀ ਵਿੱਚ ਮਾਨਸੂਨ ਨੇ ਰਫ਼ਤਾਰ ਫੜ ਲਈ ਹੈ ਅਤੇ ਲਗਾਤਾਰ ਆਪਣਾ ਅਸਰ ਦਿਖਾ ਰਿਹਾ ਹੈ। ਸਵੇਰ ਦੇ ਸਮੇਂ ਤੇਜ਼ ਮੀਂਹ ਨੇ ਮੌਸਮ ਦਾ ਮਿਜਾਜ਼ ਬਦਲ ਦਿੱਤਾ।  ਤੇਜ਼ ਬਾਰਿਸ਼ ਕਾਰਨ ਸ਼ਹਿਰ ਦੀਆਂ ਕਈ ਮੁੱਖ ਸੜਕਾਂ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਇਕੱਠਾ ਹੋ ਗਿਆ। ਪੈਦਲ ਰਾਹਗੀਰਾਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਪਾਣੀ ਵਿੱਚੋਂ ਲੰਘਣਾ ਪਿਆ, ਜਦਕਿ ਕਈ ਥਾਵਾਂ ’ਤੇ ਆਵਾਜਾਈ ਵੀ ਪ੍ਰਭਾਵਿਤ ਰਹੀ। ਕੁਝ ਮਿੰਟਾਂ ਦੀ ਬਾਰਿਸ਼ ਨੇ ਹੀ ਸ਼ਹਿਰ ਦੇ ਡਰੇਨੇਜ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਥੋੜ੍ਹੀ ਜਿਹੀ ਬਾਰਿਸ਼ ਦਾ ਪਾਣੀ ਵੀ ਸਮੇਂ ਸਿਰ ਨਹੀਂ ਨਿਕਲਦਾ, ਤਾਂ ਲਗਾਤਾਰ ਜਾਂ ਸਾਰਾ ਦਿਨ ਪੈਣ ਵਾਲੇ ਮੀਂਹ ਦੌਰਾਨ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਮੌਸਮ ਵਿਭਾਗ ਅਨੁਸਾਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਨੇ ਅਨੁਮਾਨ ਜਤਾਇਆ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਮਾਨਸੂਨ ਸਰਗਰਮ ਰਹੇਗਾ ਅਤੇ ਰੋਜ਼ਾਨਾ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ, ਜਦਕਿ ਕੁਝ ਥਾਵਾਂ ’ਤੇ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News