ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਦੇ ਸਮਾਗਮ ਸ਼ੁਰੂ, ਵਿਦਿਆਰਥੀ ਤੰਤੀ ਸਾਜ਼ਾਂ ਨਾਲ ਕਰਨਗੇ ਕੀਰਤਨ

08/06/2022 12:24:41 PM

ਅੰਮ੍ਰਿਤਸਰ (ਦੀਪਕ) - ਸਿੱਖ ਇਤਿਹਾਸ ਦੇ ਅਹਿਮ ਪੰਨੇ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਦਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਮੀਤ ਸਿੰਘ ਬੁੱਟਰ, ਕੁਲਦੀਪ ਸਿੰਘ ਰੋਡੇ, ਪਰਮਜੀਤ ਸਿੰਘ ਦੁਨੀਆ ਮਾਜਰਾ ਤੇ ਹੋਰ ਅਧਿਕਾਰੀਆਂ ਨੇ ਜਾਇਜ਼ਾ ਲਿਆ।

ਪੜ੍ਹੋ ਇਹ ਵੀ ਖ਼ਬਰ: ਖਾਲੜਾ ਵਿਖੇ ਸਾਬਕਾ ਸਰਪੰਚ ਦੇ ਮੁੰਡੇ ਦੀ ਕਰਤੂਤ ਤੋਂ ਖ਼ਫ਼ਾ 2 ਬੱਚਿਆਂ ਦੀ ਮਾਂ ਨੇ ਗਲ ਲਾਈ ਮੌਤ

ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਭਲਕੇ 6 ਅਗਸਤ ਨੂੰ ਸ਼ੁਰੂ ਹੋਣ ਵਾਲੇ 3 ਦਿਨਾਂ ਸਮਾਗਮਾਂ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮਗਰੋਂ ਮੁੱਖ ਪੰਡਾਲ ਵਿਚ ਸਿੱਖ ਮਿਸ਼ਨਰੀ ਕਾਲਜਾਂ ਦੇ 100 ਵਿਦਿਆਰਥੀ ਪੁਰਾਤਨ ਤੰਤੀ ਸਾਜ਼ਾਂ ਨਾਲ ਇੱਕੋ ਸਮੇਂ ਕੀਰਤਨ ਕਰਨਗੇ। ਸਮਾਗਮਾਂ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। 

ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ

ਸ਼੍ਰੋਮਣੀ ਕਮੇਟੀ ਵੱਲੋਂ ਰੱਖੇ ਗਏ ਇਨ੍ਹਾਂ 3 ਦਿਨਾਂ ਸਮਾਗਮਾਂ ਦੌਰਾਨ 7 ਅਗਸਤ ਨੂੰ ਵਿਸ਼ਾਲ ਅੰਮ੍ਰਿਤ ਸੰਚਾਰ ਅਤੇ ਇਸੇ ਦਿਨ ਸ਼ਾਮ ਸਮੇਂ ਕੀਰਤਨ ਦਰਬਾਰ ਹੋਵੇਗਾ। 8 ਅਗਸਤ ਨੂੰ ਮੁੱਖ ਸ਼ਤਾਬਦੀ ਸਮਾਗਮ ਦੌਰਾਨ ਸਿੰਘ ਸਾਹਿਬਾਨ, ਪੰਥਕ ਸ਼ਖ਼ਸੀਅਤਾਂ ਅਤੇ ਸਿੱਖ ਕੌਮ ਦੇ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਹਾਜਰੀ ਭਰਨਗੇ। ਸ਼੍ਰੋਮਣੀ ਕਮੇਟੀ ਵੱਲੋਂ ਮੋਰਚਾ ਗੁਰੂ ਕਾ ਬਾਗ ਸਬੰਧੀ ਇਤਿਹਾਸਕ ਘਟਨਾਵਾਂ ਨੂੰ ਰੂਪਮਾਨ ਕਰਦੀ ਵਿਸ਼ੇਸ਼ ਚਿੱਤਰ ਪ੍ਰਦਰਸ਼ਨੀ ਵੀ ਸ਼ਤਾਬਦੀ ਸਮਾਗਮਾਂ ਦੌਰਾਨ ਲਗਾਈ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ


rajwinder kaur

Content Editor

Related News