ਡਾ. ਗੁਰਪ੍ਰੀਤ ਕੌਰ ਅਤੇ ਮੁੱਖ ਮੰਤਰੀ ਦੇ ਓ. ਐੱਸ. ਡੀ. ਨਾਲ ਜ਼ਿਮਨੀ ਚੋਣ ਸਬੰਧੀ ਕੀਤੀ ਮੀਟਿੰਗ
Tuesday, Jul 02, 2024 - 10:55 AM (IST)

ਝਬਾਲ (ਨਰਿੰਦਰ)- ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਆਮ ਆਦਮੀ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਤਹਿਤ ਬੀਤੇ ਦਿਨ ਕਸਬਾ ਝਬਾਲ ਖੁਰਦ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਲਜਿੰਦਰ ਸਿੰਘ ਪਿੰਦੂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਓ. ਐੱਸ. ਡੀ. ਪ੍ਰੋ. ਉਂਕਾਰ ਸਿੰਘ ਨਾਲ ਵੱਖ-ਵੱਖ ਇਲਾਕਿਆਂ ’ਚ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ।
ਇਹ ਵੀ ਪੜ੍ਹੋ- ਦੋਸਤਾਂ ਨਾਲ ਨਹਿਰ 'ਚ ਨਹਾਉਣ ਆਇਆ ਨੌਜਵਾਨ ਪਾਣੀ ਡੁੱਬਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਝਬਾਲ ਖੁੱਰਦ ਨੇ ਦੱਸਿਆ ਕਿ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਲੋਕਾਂ ’ਚ ਭਾਰੀ ਉਤਸ਼ਾਹ ਹੈ ਅਤੇ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ। ਇਸ ਸਮੇਂ ਮੁੱਖ ਮੰਤਰੀ ਮਾਨ ਦੀ ਭੈਣ ਜੀ ਮਨਪ੍ਰੀਤ ਕੌਰ,ਕਾਰਜ ਸਿੰਘ ਅਤੇ ਮਨਦੀਪ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪ੍ਰੀ-ਮਾਨਸੂਨ ਦੌਰਾਨ ਖੁਸ਼ਕ ਰਹੇ ਜੂਨ ਮਹੀਨੇ ਦੇ ਆਖਰੀ ਦਿਨ ਬਾਰਿਸ਼ ਨੇ ਦਿੱਤੀ ਦਸਤਕ, ਜਾਣੋ ਮੌਸਮ ਦੀ ਅਗਲੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8