ਸਰਹੱਦ ਨੇੜਿਓਂ 2 ਕਿਲੋ ਤੋਂ ਵੱਧ ਦੀ ਹੈਰੋਇਨ ਬਰਾਮਦ
Tuesday, Jul 02, 2024 - 01:09 PM (IST)

ਤਰਨਤਾਰਨ(ਰਮਨ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਵੱਖ-ਵੱਖ ਇਲਾਕਿਆਂ ’ਚ ਬੀ. ਐੱਸ. ਐੱਫ. ਵੱਲੋਂ ਕੁੱਲ 2 ਕਿਲੋ 865 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- SHO ਤੇ ASI ਦੀ ਵਾਇਰਲ ਆਡੀਓ ਨੇ ਮਚਾਈ ਤਰਥੱਲੀ, DGP ਦਾ ਨਾਂ ਲੈ ਕੇ ਆਖੀ ਵੱਡੀ ਗੱਲ (ਵੀਡੀਓ)
ਬੀ. ਐੱਸ. ਐੱਫ. ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਵਾਨਾਂ ਵੱਲੋਂ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਵਿਖੇ ਗਸ਼ਤ ਕੀਤੀ ਜਾ ਰਹੀ ਸੀ, ਜਿਸ ਦੇ ਚੱਲਦਿਆਂ ਪਿੰਡ ਕਲਸੀਆਂ ਵਿਖੇ ਬੀ. ਐੱਸ. ਐੱਫ. ਵੱਲੋਂ ਖੇਤਾਂ ’ਚੋਂ ਵੱਖ-ਵੱਖ ਥਾਵਾਂ ’ਚ ਡਿੱਗੇ 2 ਪੈਕਟਾਂ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਉਪਰੰਤ ਉਨ੍ਹਾਂ ’ਚੋਂ 545 ਗ੍ਰਾਮ ਅਤੇ ਦੂਸਰੇ ਪੈਕਟ ’ਚੋਂ 2 ਕਿਲੋ 320 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਨਸ਼ੇ ਦੀ ਭੇਟ ਚੜਿਆ ਮਾਪਿਆਂ ਦਾ ਇਕਲੌਤਾ ਸਹਾਰਾ, ਓਵਰਡੋਜ਼ ਕਾਰਨ ਨੌਜਵਾਨ ਦੀ ਗਈ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8