ਕਾਰ, ਮੋਟਰਸਾਈਕਲ ਤੇ ਸਕੂਟਰੀ ਦੀ ਟੱਕਰ ’ਚ ਮਾਂ-ਧੀ ਤੇ ਇਕ ਬਜ਼ੁਰਗ ਜ਼ਖਮੀ

Saturday, May 16, 2026 - 02:57 PM (IST)

ਕਾਰ, ਮੋਟਰਸਾਈਕਲ ਤੇ ਸਕੂਟਰੀ ਦੀ ਟੱਕਰ ’ਚ ਮਾਂ-ਧੀ ਤੇ ਇਕ ਬਜ਼ੁਰਗ ਜ਼ਖਮੀ

ਬਟਾਲਾ (ਬੇਰੀ)- ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਰੋਡ ’ਤੇ ਕਾਰ, ਮੋਟਰਸਾਈਕਲ ਅਤੇ ਸਕੂਟਰੀ ਦੀ ਟੱਕਰ ’ਚ ਮਾਂ-ਧੀ ਅਤੇ ਇਕ ਬਜ਼ੁਰਗ ਦੇ ਗੰਭੀਰ ਰੂਪ ’ਚ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀਆਂ ਨੂੰ ਫਤਿਹਗੜ੍ਹ ਚੂੜੀਆਂ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਔਰਤ ਗੁਰਮੀਤ ਕੌਰ ਪਤਨੀ ਸੁਖਰਾਜ ਸਿੰਘ ਵਾਸੀ ਪਿੰਡ ਪੰਧੇਰ ਕਲਾਂ ਨੇ ਦੱਸਿਆ ਕਿ ਉਹ ਆਪਣੀ ਧੀ ਕੋਮਲਪ੍ਰੀਤ ਕੌਰ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਫਤਿਹਗੜ੍ਹ ਚੂੜੀਆਂ ਨੂੰ ਜਾ ਰਹੇ ਸਨ। ਜਦੋਂ ਉਹ ਫਤਿਹਗੜ੍ਹ ਚੂੜੀਆਂ ਡੇਰਾ ਬਾਬਾ ਨਾਨਕ ਰੋਡ ’ਤੇ ਪਹੁੰਚੇ ਤਾਂ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਅਤੇ ਇਕ ਮੋਟਰਸਾਈਕਲ ਸਵਾਰ ਬਜ਼ੁਰਗ ਵਿਅਕਤੀ ਕਾਰ ਦੀ ਲਪੇਟ ’ਚ ਆਉਣ ਨਾਲ ਜ਼ਖਮੀ ਹੋ ਗਏ। 

ਇਹ ਵੀ ਪੜ੍ਹੋ- ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ

ਇਸ ਮੌਕੇ ਸਥਾਨਕ ਲੋਕਾਂ ਵੱਲੋਂ ਤਿੰਨ ਜ਼ਖਮੀਆਂ ਨੂੰ ਇਲਾਜ ਲਈ ਫਤਿਹਗੜ੍ਹ ਚੂੜੀਆਂ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਥੇ ਬਜ਼ੁਰਗ ਸਰੂਪ ਸਿੰਘ ਵਾਸੀ ਪਿੰਡ ਸ਼ਾਹਪੁਰ ਜਾਜਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਤੋਂ ਬਾਅਦ ਥਾਣਾ ਫਤਿਹਗੜ੍ਹ ਚੂੜੀਆਂ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News