ਸ਼ਰਾਬ ਦੇ ਠੇਕੇਦਾਰਾਂ ਦੀ ਗੱਡੀ ਨਾਲ ਟਕਰਾਉਣ ਕਾਰਨ ਮਾਂ ਦੀ ਮੌਤ, ਪੁੱਤ ਜ਼ਖ਼ਮੀ

08/07/2021 3:49:54 PM

ਅਜਨਾਲਾ (ਗੁਰਜੰਟ) :  ਸਥਾਨਕ ਸ਼ਹਿਰ ਅਜਨਾਲਾ ਦੇ ਨਾਲ ਲੱਗਦੇ ਪਿੰਡ ਧਾਰੀਵਾਲ ਕਲੇਰ ਵਿਖੇ ਅੱਜ ਸ਼ਰਾਬ ਦੇ ਠੇਕੇਦਾਰਾਂ ਦੀ ਗੱਡੀ ਨਾਲ ਟਕਰਾਉਣ ਕਾਰਨ ਇਕ ਜਨਾਨੀ ਨਰਿੰਦਰ ਕੌਰ ਵਾਸੀ ਲੱਖੋਵਾਲ ਦੀ ਮੌਕੇ ’ਤੇ ਮੌਤ ਹੋ ਗਈ ਜਦੋਂ ਕਿ ਉਸ ਦੇ ਪੁੱਤਰ ਮੰਗਾ ਸਿੰਘ ਦੇ ਗੰਭੀਰ ਰੂਪ ’ਚ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਪੁਲਸ ਥਾਣਾ ਅਜਨਾਲਾ ਵੱਲੋਂ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜਣ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਨਵੇਂ ਝੂਠੇ ਐਲਾਨ ਛੱਡ, ਪਹਿਲਾਂ ਤੋਂ ਕੀਤੇ ਵਾਅਦਿਆਂ ਦੀ ਗੱਠੜੀ ਵੱਲ ਧਿਆਨ ਦੇਣ ਸਿੱਧੂ : ਸ਼ਰਮਾ

PunjabKesari

ਜ਼ਿਕਰਯੋਗ ਹੈ ਕਿ ਇਸ ਹਾਦਸੇ ਦੌਰਾਨ ਸ਼ਰਾਬ ਦੇ ਠੇਕੇਦਾਰਾਂ ਦੀ ਗੱਡੀ ਨਹਿਰ ਵਿੱਚ ਡਿੱਗਣ ਕਾਰਨ ਠੇਕੇਦਾਰਾਂ ਦੇ ਕਰਿੰਦਿਆਂ ਨੂੰ ਵੀ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ : ਸਿਰਸਾ ਨੇ ਸਰਨਾ ਨੂੰ ਸੰਗਤਾਂ ਲਈ ਬਣਾਏ 125 ਬੈੱਡਾਂ ਦੇ ਹਸਪਤਾਲ ਵਿਰੁੱਧ ਕੇਸ ਵਾਪਸ ਲੈਣ ਦੀ ਕੀਤੀ ਅਪੀਲ    

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

 


Anuradha

Content Editor

Related News