ਟਰਾਲੇ ਦੀ ਲਪੇਟ ’ਚ ਆਉਣ ਨਾਲ ਮਾਂ ਦੀ ਮੌਤ, 5 ਸਾਲਾ ਬੱਚੀ ਸਮੇਤ 2 ਜ਼ਖ਼ਮੀ
Tuesday, Aug 01, 2023 - 10:36 AM (IST)

ਬਟਾਲਾ (ਸਾਹਿਲ)- ਟਰਾਲੇ ਦੀ ਲਪੇਟ ਵਿਚ ਆਉਣ ਨਾਲ ਮਾਂ ਦੀ ਮੌਤ ਹੋ ਗਈ, ਜਦਕਿ ਉਸਦੀ 5 ਸਾਲਾ ਬੱਚੀ ਸਮੇਤ 2 ਜਣੇ ਜ਼ਖ਼ਮੀ ਹੋ ਗਏੇ। ਮਿਲੀ ਜਾਣਕਾਰੀ ਮੁਤਾਬਕ ਸੁਮਨ ਪਤਨੀ ਇੰਦਰ ਵਾਸੀ ਫਤਿਹਗੜ੍ਹ ਚੂੜੀਆਂ ਹਾਲ ਵਾਸੀ ਫੈਜ਼ਪੁਰਾ ਬਟਾਲਾ ਜੋ ਕੁਝ ਸਮਾਂ ਪਹਿਲਾਂ ਹੀ ਇਥੇ ਕਿਰਾਏ ’ਤੇ ਰਹਿਣ ਲਈ ਆਏ ਸਨ, ਅੱਜ ਆਪਣੀ ਕਰੀਬ 5 ਸਾਲਾ ਬੱਚੀ ਖੁਸ਼ਪ੍ਰੀਤ ਕੌਰ ਅਤੇ ਗੁਆਂਢੀਆਂ ਦੀ ਕੁੜੀ ਪੱਲਵੀ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਸ੍ਰੀ ਅੱਚਲ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ।
ਇਹ ਵੀ ਪੜ੍ਹੋ- ਪਤਨੀ ਨੇ ਨਸ਼ੇ 'ਤੇ ਲਾਇਆ ਪਤੀ, ਦੋਵੇਂ ਪੀ ਗਏ 1 ਕਰੋੜ ਦੀ ਹੈਰੋਇਨ, ਕੰਗਾਲ ਹੋਣ 'ਤੇ ਆਈ ਹੋਸ਼ ਤਾਂ...
ਜਦੋਂ ਇਹ ਅੰਮ੍ਰਿਤਸਰ ਬਾਈਪਾਸ ਚੌਂਕ ਤੋਂ ਜਲੰਧਰ ਬਾਈਪਾਸ ਚੌਂਕ ਨੂੰ ਮੁੜੀਆਂ ਤਾਂ ਅੱਗੋਂ ਆ ਰਹੇ ਟਰਾਲੇ ਨੇ ਇਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਉਕਤ ਤਿੰਨਾਂ ਜ਼ਖ਼ਮੀਆਂ ਨੂੰ ਤੁਰੰਤ 108 ਐਂਬੂਲੈਂਸ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ- ਬਟਾਲਾ 'ਚ ਦਿਲ ਦਹਿਲਾਉਣ ਵਾਲੀ ਘਟਨਾ, ਸੁਪਰਡੈਂਟ ਵੱਲੋਂ 12 ਸਾਲਾ ਵਿਦਿਆਰਥਣ ਨਾਲ ਜਬਰ-ਜ਼ਿਨਾਹ
ਉਥੇ ਡਿਊਟੀ ’ਤੇ ਮੌਜੂਦ ਡਾਕਟਰ ਸੁਖਰਾਜ ਸਿੰਘ ਔਰਤ ਸੁਮਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਹਾਦਸੇ ਦੌਰਾਨ ਮ੍ਰਿਤਕਾ ਦੀ ਕੁੜੀ ਖੁਸ਼ਪ੍ਰੀਤ ਕੌਰ ਅਤੇ ਗੁਆਂਢੀਆਂ ਦੀ ਕੁੜੀ ਪੱਲਵੀ ਵੀ ਜ਼ਖ਼ਮੀ ਹੋ ਗਈਆਂ। ਓਧਰ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਟਰਾਲੇ ਅਤੇ ਸਕੂਟਰੀ ਨੂੰ ਕਬਜ਼ੇ ਵਿਚ ਲੈ ਲਿਆ ਹੈ।
ਇਹ ਵੀ ਪੜ੍ਹੋ- ਭਾਰਤੀ ਖ਼ੇਤਰ 'ਚ ਪਾਕਿਸਤਾਨੀ ਡਰੋਨ ਦੀ ਦਸਤਕ, ਤਲਾਸ਼ੀ ਅਭਿਆਨ ਦੌਰਾਨ ਬਰਾਮਦ ਹੋਈ 4 ਕਿਲੋ ਹੈਰੋਇਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8