ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
Sunday, Apr 26, 2026 - 04:23 PM (IST)
ਸ੍ਰੀ ਅੱਚਲ ਸਾਹਿਬ (ਗੋਰਾ ਚਾਹਲ) : ਥਾਣਾ ਰੰਗੜ ਨੰਗਲ ਦੇ ਅਧੀਨ ਆਉਂਦੇ ਪਿੰਡ ਮੀਰਪੁਰ ’ਚ 2 ਬੱਚਿਆਂ ਦੀ ਮਾਂ ਦੀ ਭੇਦਭਰੇ ਹਾਲਾਤ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਹਰੀਸ਼ ਬਹਿਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੀਰਪੁਰ ’ਚ ਇਕ ਔਰਤ ਕੰਵਲਜੀਤ ਕੌਰ ਦੀ ਭੇਦਭਰੇ ਹਾਲਾਤ ’ਚ ਮੌਤ ਹੋਈ ਹੈ। ਇਸ ਤੋਂ ਬਾਅਦ ਉਨ੍ਹਾਂ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਗੁਰਇਕਬਾਲ ਸਿੰਘ ਅਤੇ ਫੌਰੈਂਸਿਕ ਟੀਮ ਨਾਲ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਦੱਸਿਆ ਕਿ ਸਹੁਰਾ ਪਰਿਵਾਰ ਵਾਲੇ ਕੰਵਲਜੀਤ ਕੌਰ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ ਅਤੇ ਉਨ੍ਹਾਂ ਦਾ ਪਹਿਲਾਂ ਵੀ ਪਿੰਡ ਦੀ ਪੰਚਾਇਤ ਵੱਲੋਂ ਰਾਜੀਨਾਮਾ ਕਰਵਾਇਆ ਗਿਆ ਸੀ। ਡੀ. ਐੱਸ. ਪੀ. ਬਹਿਲ ਨੇ ਕਿਹਾ ਕਿ ਫਿਲਹਾਲ ਪੁਲਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
