ਮੋਟਰਸਾਈਕਲ ਬਲੈਰੋ ਦੀ ਟੱਕਰ ਵਿਚ ਇਕ ਦੀ ਮੌਤ, ਦੂਜਾ ਜ਼ਖ਼ਮੀ

05/24/2022 2:23:43 PM

ਤਰਸਿੱਕਾ (ਤਰਸੇਮ)- ਤਰਸਿੱਕਾ ਤੋਂ ਡੇਅਰੀਵਾਲ ਰੋਡ ’ਤੇ ਪੈਂਦੇ ਪੈਟਰੋਲ ਪੰਪ ਕੋਲ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਚਾਲਕ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਇਕ ਮੋਟਰਸਾਈਕਲ ’ਤੇ ਸਵਾਰ 2 ਵਿਅਕਤੀ ਤਰਸਿੱਕਾ ਦੇ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਤਰਸਿੱਕਾ ਨੂੰ ਆ ਰਹੇ ਸਨ, ਜਿਸ ਦੌਰਾਨ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਇਕ ਬਲੈਰੋ ਗੱਡੀ ਨਾਲ ਹੋ ਗਈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ

ਇਸ ਦੌਰਾਨ ਮਨਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਚਰਨ ਸਿੰਘ ਵਾਲਾ ਦੀ ਮੌਤ ਹੋ ਗਈ ਅਤੇ ਸੌਰਵ ਪੁੱਤਰ ਬਲਵਿੰਦਰ ਸਿੰਘ ਵਾਸੀ ਚਰਨ ਸਿੰਘ ਦੀ ਲੱਤ ਟੁੱਟ ਗਈ ਹੈ, ਜਿਸ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ। ਬਲੈਰੋ ਗੱਡੀ ਨੂੰ ਪਿੰਡ ਜੋਧਾਨਗਰੀ ਦਾ ਗੋਰਾ ਨਾਂ ਦਾ ਲੜਕਾ ਚਲਾ ਰਿਹਾ ਸੀ। ਥਾਣਾ ਤਰਸਿੱਕਾ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼


rajwinder kaur

Content Editor

Related News