ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰ ਚੜ੍ਹੇ ਪੁਲਸ ਅੜ੍ਹਿਕੇ

10/11/2019 5:28:12 PM

ਝਬਾਲ (ਨਰਿੰਦਰ) - ਝਬਾਲ ਥਾਣੇ ਦੇ ਮੁਖੀ ਪ੍ਰਭਜੀਤ ਸਿੰਘ ਨੇ ਸਮਾਜ ਵਿਰੋਧੀ ਅਨਸਰਾ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਕੇ 3 ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਮੁਖੀ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਝਬਾਲ ਪੁਲਸ ਦੇ ਥਾਣੇਦਾਰ ਬਲਜੀਤ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਅਕਾਸ਼ਦੀਪ ਸਿੰਘ ਪੁੱਤਰ ਸੁਬੇਗ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਨੇ ਕਬੂਲ ਕੀਤਾ ਕਿ ਪਿੰਡ ਦਾ 1 ਨੌਜਵਾਨ ਨਿੱਕਾ ਪੁੱਤਰ ਦਰਸ਼ਨ ਸਿੰਘ ਉਸ ਨਾਲ ਰਲ ਕੇ ਮੋਟਰਸਾਈਕਲ ਚੋਰੀ ਕਰਨ ਦਾ ਧੰਦਾ ਕਰਦਾ ਹੈ। ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਚੋਰੀ ਕਰਕੇ ਉਹ ਉਨ੍ਹਾਂ ਨੂੰ ਅੱਗੇ ਵੇਚਦੇ ਹਨ।

ਏ.ਐੱਸ.ਆਈ. ਬਲਜੀਤ ਸਿੰਘ ਨੇ ਅਕਾਸ਼ਦੀਪ ਦੇ ਬਿਆਨਾਂ 'ਤੇ ਨਿੱਕਾ ਪੁੱਤਰ ਦਰਸ਼ਨ ਸਿੰਘ ਠੱਠਾ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੇ ਕਬਜ਼ੇ 'ਚੋਂ 3 ਮੋਟਰਸਾਈਕਲ ਬਰਾਮਦ ਕੀਤੇ। ਚੋਰੀ ਦੇ ਮਾਮਲੇ ਦੇ ਸਬੰਧ 'ਚ ਮੁਲਜ਼ਮਾਂ ਖਿਲਾਫ ਪੁਲਸ ਨੇ ਥਾਣਾ ਝਬਾਲ ਵਿਖੇ ਮਾਮਲਾ ਦਰਜ ਕਰ ਦਿੱਤਾ।

rajwinder kaur

This news is Content Editor rajwinder kaur