ਹੈਰੋਇਨ ਤੇ ਡਰੱਗ ਮਨੀ ਸਮੇਤ ਮੋਟਰਸਾਈਕਲ ਚਾਲਕ ਕਾਬੂ
Monday, Sep 08, 2025 - 06:24 PM (IST)

ਬਟਾਲਾ (ਸਾਹਿਲ)- ਹੈਰੋਇਨ ਤੇ ਡਰੱਗ ਮਨੀ ਸਮੇਤ ਮੋਟਰਸਾਈਕਲ ਚਾਲਕ ਨੂੰ ਥਾਣਾ ਘਣੀਏ-ਕੇ-ਬਾਂਗਰ ਦੀ ਪੁਲਸ ਵਲੋਂ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਆਈ ਪਰਗਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਖਹਿਰਾ ਕਲਾਂ ਦੇ ਭੱਠੇ ਨੇੜਿਓਂ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ ਨੰ.ਪੀ.ਬੀ.06ਬੀ.ਡੀ.8173 ’ਤੇ ਸਵਾਰ ਹੋ ਕੇ ਆ ਰਹੇ ਨੌਜਵਾਨ ਨੂੰ ਚੈਕਿੰਗ ਲਈ ਰੋਕਿਆ, ਜਿਸ ਨੇ ਮੁੱਢਲੀ ਪੁੱਛਗਿਛ ਦੌਰਾਨ ਆਪਣਾ ਨਾਮ ਜਸ਼ਨਦੀਪ ਸਿੰਘ ਉਰਫ ਜਸ਼ਨ ਵਾਸੀ ਪਿੰਡ ਨਾਸਰਕੇ ਦੱਸਿਆ, ਜਿਸ ’ਤੇ ਪੁਲਸ ਮੁਲਾਜ਼ਮਾਂ ਨੇ ਉਕਤ ਨੌਜਵਾਨ ਦੇ ਹੱਥ ਵਿਚ ਫੜੇ ਲਿਫਾਫੇ ਦੀ ਚੈਕਿੰਗ ਕਰਨ ’ਤੇ 4 ਗ੍ਰਾਮ ਹੈਰੋਇਨ ਅਤੇ ਜਾਮਾ ਤਲਾਸ਼ੀ ਦੌਰਾਨ 800 ਰੁਪਏ ਡਰੱਗ ਮਨੀ ਬਰਾਮਦ ਹੋਈ।
ਉਕਤ ਸਬ ਇੰਸਪੈਕਟਰ ਨੇ ਅੱਗੇ ਦੱਸਿਆ ਕਿ ਇਸ ਦੇ ਬਾਅਦ ਉਕਤ ਨੌਜਵਾਨ ਨੂੰ ਸਾਥੀ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਗ੍ਰਿਫਤਾਰ ਕਰਕੇ ਥਾਣੇ ਲਿਆਂਦਾ ਗਿਆ, ਜਿਥੇ ਇਸ ਖਿਲਾਫ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਮੋਟਰਸਾਈਕਲ ਕਬਜ਼ੇ ਵਿਚ ਲੈ ਲਈ ਗਈ ਹੈ।