ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ

11/20/2023 5:52:01 PM

ਬਟਾਲਾ (ਸਾਹਿਲ)- ਦੇਰ ਸ਼ਾਮ ਗੁਰਦਾਸਪੁਰ ਰੋਡ ਬਾਈਪਾਸ ’ਤੇ ਤੇਜ਼ ਰਫਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਬੂਲੈਂਸ 108 ਦੇ ਮੁਲਾਜ਼ਮ ਕੰਵਲਜੀਤ ਸਿੰਘ ਅਤੇ ਪਾਇਲਟ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਦਾ ਐਕਸੀਡੈਂਟ ਸਬੰਧੀ ਫੋਨ ਆਇਆ ਸੀ ਕਿ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੈ।

ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿ, ਸਰਹੱਦ ਨੇੜਿਓਂ ਫਿਰ ਚੀਨੀ ਡਰੋਨ ਬਰਾਮਦ

ਜਿਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ ਤਾਂ ਸੜਕ ਕਿਨਾਰੇ ਜ਼ਖ਼ਮੀ ਹਾਲਤ ਵਿਚ ਮੋਟਰਸਾਈਕਲ ਚਾਲਕ ਪਿਆ ਸੀ, ਜਿਸ ਨੂੰ ਕੋਈ ਤੇਜ਼ ਰਫਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰੀ ਸੀ। ਜਿਸ ਤੋਂ ਬਾਅਦ ਮੋਟਰਸਾਈਕਲ ਚਾਲਕ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ, ਜਿਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਫ਼ਿਲਹਾਲ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਸੀ ਹੋ ਪਾਈ।

ਇਹ ਵੀ ਪੜ੍ਹੋ-  ਸਰਹੱਦ 'ਤੇ ਚੀਨੀ ਡਰੋਨ ਦੀ ਦਸਤਕ, ਪੁਲਸ ਤੇ BSF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤਾ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News