ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ

Saturday, Feb 10, 2024 - 11:31 AM (IST)

ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ

ਬਟਾਲਾ (ਸਾਹਿਲ)- ਕਾਰ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਦਿਆਲਗੜ੍ਹ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲਾਲੀ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਪਿੰਡ ਗਿੱਲਾਂਵਾਲੀ ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਨੌਸ਼ਹਿਰਾ ਮੱਝਾ ਸਿੰਘ ਵੱਲ ਜਾ ਰਿਹਾ ਸੀ। ਜਦੋਂ ਇਹ ਪਿੰਡ ਮੱਲੂਦਵਾਰਾ ਨੇੜੇ ਪਹੁੰਚਿਆ ਤਾਂ ਇਸੇ ਦੌਰਾਨ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਕਤ ਮੋਟਰਸਾਈਕਲ ਸਵਾਰ ਨੂੰ ਆਪਣੀ ਲਪੇਟ ਵਿਚ ਲੈਂਦਿਆਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਕਤ ਨੌਜਵਾਨ ਨੂੰ ਮ੍ਰਿਤ ਕਰਾਰ ਦੇ ਦਿੱਤਾ।

 ਇਹ ਵੀ ਪੜ੍ਹੋ : ਭਾਜਪਾ ਪ੍ਰਤੀ ਤਿੱਖੇ ਹੋਏ ਨਵਜੋਤ ਸਿੱਧੂ ਦੇ ਤੇਵਰ, ਦਿੱਤੀ ਇਹ ਪ੍ਰਤਿਕਿਰਿਆ

ਜਦਕਿ ਕਾਰ ਚਾਲਕ ਮੌਕੇ ਤੋਂ ਕਾਰ ਭਜਾ ਕੇ ਲੈ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਰਖਵਾ ਦਿੱਤਾ ਹੈ ਅਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦਿੱਲੀ ਦੇ ਜੰਤਰ-ਮੰਤਰ 'ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ 'ਚ, ਲਾਏ ਇਹ ਵੱਡੇ ਇਲਜ਼ਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News