ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
Sunday, May 05, 2024 - 02:18 PM (IST)
ਬਟਾਲਾ (ਸਾਹਿਲ)- ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਮਲਕੀਤ ਸਿੰਘ ਪੁੱਤਰ ਤਰਲੋਚਨ ਸਿੰਘ ਨੇ ਦੱਸਿਆ ਕਿ ਉਸ ਦੀ ਮੱਲੂਦਵਾਰਾ ਵਿਖੇ ਡੀ.ਜੇ ਦਾ ਕੰਮ ਹੈ ਅਤੇ ਉਸ ਦਾ ਭਰਾ ਮਨਦੀਪ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਦੁਕਾਨ ਦਾ ਸਾਮਾਨ ਲੈਣ ਲਈ ਆਇਆ ਸੀ।
ਇਹ ਵੀ ਪੜ੍ਹੋ- ਸਹੁਰਿਆਂ ਨੇ ਨੂੰਹ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਪਤੀ ਸਮੇਤ ਸੱਸ-ਸਹੁਰਾ ਹੋਏ ਫ਼ਰਾਰ
ਉਨ੍ਹਾਂ ਕਿਹਾ ਕਿ ਜਦੋਂ ਮਨਦੀਪ ਬਟਾਲਾ-ਗੁਰਦਾਸਪੁਰ ਰੋਡ ’ਤੇ ਸਥਿਤ ਗੁਰੂ ਨਾਨਕ ਨਗਰ ਸਕੂਲ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਸ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਸਿੱਟੇ ਵਜੋਂ ਇਹ ਗੰਭੀਰ ਜ਼ਖਮੀ ਹੋ ਗਿਆ, ਜਿਸ ’ਤੇ ਇਸ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲੋਕਾਂ ਵਲੋਂ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਔਰਤ ਨੂੰ ਬੇਹੋਸ਼ ਕਰ ਕੀਤਾ ਵੱਡਾ ਕਾਂਡ, ਪੁਲਸ ਨੇ ਚਾਰ ਵਿਅਕਤੀਆਂ ਨੂੰ ਸਕਾਰਪੀਓ ਸਮੇਤ ਕੀਤਾ ਗ੍ਰਿਫ਼ਤਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8