ਮੋਟਰਸਾਈਕਲ ਚਾਲਕ ਨੇ ਔਰਤ ਨੂੰ ਮਾਰੀ ਟੱਕਰ, ਮੌਤ

Sunday, Dec 15, 2024 - 03:00 PM (IST)

ਮੋਟਰਸਾਈਕਲ ਚਾਲਕ ਨੇ ਔਰਤ ਨੂੰ ਮਾਰੀ ਟੱਕਰ, ਮੌਤ

ਬਟਾਲਾ(ਸਾਹਿਲ)- ਮੋਟਰਸਾਈਕਲ ਚਾਲਕ ਵਲੋਂ ਬੀਤੀ ਸ਼ਾਮ ਟੱਕਰ ਮਾਰਨ ਨਾਲ ਔਰਤ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐੱਸ.ਆਈ ਵਰਿਆਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਰਵਿੰਦਰ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸ਼ੰਕਰਪੁਰਾ ਨੇ ਲਿਖਵਾਇਆ ਹੈ ਕਿ ਬੀਤੀ 13 ਦਸੰਬਰ ਨੂੰ ਉਹ ਤੇ ਉਸਦੀ ਪਤਨੀ ਬਲਜੀਤ ਕੌਰ (47) ਪਿੰਡ ਸ਼ੰਕਰਪੁਰਾ ਤੋਂ ਢਡਿਆਲਾ ਨੱਤ ਰੋਡ ’ਤੇ ਸੈਰ ਕਰ ਰਹੇ ਸੀ ਕਿ ਸ਼ਾਮ ਸਾਢੇ 6 ਵਜੇ ਦੇ ਕਰੀਬ ਜਦੋਂ ਉਹ ਦੋਵੇਂ ਪਿੰਡ ਸ਼ੰਕਰਪੁਰਾ ਦੇ ਸਰਕਾਰੀ ਸਕੂਲ ਕੋਲ ਪਹੁੰਚੇ ਤਾਂ ਪਿੱਛੋਂ ਆਏ ਬਿਨਾਂ ਲਾਈਟਾਂ ਦੇ ਮੋਟਰਸਾਈਕਲ ਜਿਸ ਨੂੰ ਚਾਲਕ ਬੜੀ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਚਲਾ ਰਿਹਾ ਸੀ, ਨੇ ਉਸਦੀ ਪਤਨੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਇਹ ਗੰਭੀਰ ਜ਼ਖਮੀ ਹੋ ਗਈ ਅਤੇ ਇਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਵਲੋਂ ਇਸ (ਬਲਜੀਤ ਕੌਰ) ਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ- ਜਥੇਦਾਰ ਦੇ ਨਾਂ 'ਤੇ ਬਣਿਆ ਫੇਕ ਅਕਾਊਂਟ, ਗਿਆਨੀ ਹਰਪ੍ਰੀਤ ਸਿੰਘ ਨੇ ਪੋਸਟ ਸਾਂਝੀ ਕਰ ਦਿੱਤਾ ਜਵਾਬ

ਉਕਤ ਬਿਆਨਕਰਤਾ ਮੁਤਾਬਕ ਇਸਦੇ ਬਾਅਦ ਉਸ ਨੂੰ ਮੋਟਰਸਾਈਕਲ ਚਾਲਕ ਦਾ ਨਾਮ ਗਗਨਦੀਪ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਸ਼ੰਕਰਪੁਰਾ ਪਤਾ ਲੱਗਾ ਹੈ। ਏ.ਐੱਸ.ਆਈ ਵਰਿਆਮ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਬਿਆਨਕਰਤਾ ਰਵਿੰਦਰ ਸਿੰਘ ਦੇ ਬਿਆਨ ’ਤੇ ਉਕਤ ਨੌਜਵਾਨ ਵਿਰੁੱਧ ਥਾਣਾ ਸਦਰ ਵਿਚ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ-ਚੰਡੀਗੜ੍ਹ 'ਚ ਫਿਰ ਤੋਂ ਮੀਂਹ ਦੀ ਸੰਭਾਵਨਾ, 21 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News