ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ
Monday, Aug 24, 2026 - 01:22 PM (IST)
ਬਟਾਲਾ (ਸਾਹਿਲ, ਯੋਗੀ) : ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕ ਮੋਟਰਸਾਈਕਲ ਚਾਲਕ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਰਾਜਬੀਰ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਪਿੰਡ ਭੁੰਬਲੀ ਬੀਤੀ ਦੇਰ ਸ਼ਾਮ ਆਪਣੇ ਮੋਟਰਸਾਈਕਲ ’ਤੇ ਕੰਮ ਤੋਂ ਘਰ ਵਾਪਸ ਪਰਤ ਰਿਹਾ ਸੀ। ਜਦੋਂ ਉਹ ਪਿੰਡ ਸੇਖਵਾਂ ਕੋਲ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੀ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ। ਉੱਥੇ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਮੁਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਲਈ ਰੈਫ਼ਰ ਕਰ ਦਿੱਤਾ।
