ਖੜ੍ਹੀ ਟਰੈਕਟਰ-ਟਰਾਲੀ ’ਚ ਮੋਟਰਸਾਈਕਲ ਦੀ ਭਿਆਨਕ ਟੱਕਰ, ਨੌਜਵਾਨ ਦੀ ਮੌਤ

Thursday, Apr 20, 2023 - 04:05 PM (IST)

ਖੜ੍ਹੀ ਟਰੈਕਟਰ-ਟਰਾਲੀ ’ਚ ਮੋਟਰਸਾਈਕਲ ਦੀ ਭਿਆਨਕ ਟੱਕਰ, ਨੌਜਵਾਨ ਦੀ ਮੌਤ

ਬਟਾਲਾ (ਸਾਹਿਲ)- ਟਰੈਕਟਰ-ਟਰਾਲੀ ’ਚ ਮੋਟਰਸਾਈਕਲ ਦੇ ਵੱਜਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਜੌੜੀਆਂ ਕਲਾਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਸਬਾ ਸ਼ਾਹਪੁਰ ਜਾਜਨ ਵਲੋਂ ਆ ਰਿਹਾ ਸੀ। ਜਦੋਂ ਇਹ ਪਿੰਡ ਮੋਹਲੋਵਾਲੀ ਨੇੜੇ ਪਹੁੰਚਿਆ ਤਾਂ ਰਸਤੇ ਵਿਚ ਖੜ੍ਹੀ ਟਰੈਕਟਰ-ਟਰਾਲੀ ਨਾਲ ਉਸ ਦਾ ਮੋਟਰਸਾਈਕਲ ਜਾ ਟਕਰਾਇਆ, ਜਿਸ ਦੇ ਸਿੱਟੇ ਵਜੋਂ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- 70 ਲੋਕਾਂ ਨੂੰ ਠੱਗਣ ਵਾਲੇ ਏਜੰਟ ਨੂੰ ਕਾਬੂ ਕਰ ਥਾਣੇ ਲੈ ਕੇ ਗਏ ਨੌਜਵਾਨ, ਅੱਗਿਓਂ ਮਿਲਿਆ ਅਜੀਬ ਜਵਾਬ

ਦੂਜੇ ਪਾਸੇ ਇਹ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਚੌਂਕੀ ਮਾਲੇਵਾਲ ਦੇ ਏ. ਐੱਸ. ਆਈ. ਰਾਜਬੀਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਵਿਖੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਭਾਰਤੀ ਸੀਮਾ ’ਚ ਦੋ ਵਾਰ ਦਾਖ਼ਲ ਹੋਇਆ ਪਾਕਿ ਡਰੋਨ, BSF ਦੀ ਫਾਇਰਿੰਗ ਮਗਰੋਂ ਪਰਤਿਆ ਵਾਪਸ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News