ਪੰਜਾਬ ਬੰਦ ਨੂੰ ਕਾਮਯਾਬ ਬਣਾਉਣ ਲਈ ਅੱਡਾ ਝਬਾਲ ਵਿਖੇ ਕੱਢਿਆ ਮੋਟਰਸਾਈਕਲ ਮਾਰਚ
Thursday, Dec 26, 2024 - 02:48 PM (IST)
ਝਬਾਲ (ਨਰਿੰਦਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬੀੜ ਬਾਬਾ ਬੁੱਢਾ ਸਾਹਿਬ ਵੱਲੋਂ ਗੁਰਦੁਆਰਾ ਬਾਬਾ ਸਿਧਾਣਾ ਵਿਖੇ ਜੋਨ ਪ੍ਰਧਾਨ ਕੁਲਵਿੰਦਰ ਸਿੰਘ ਕੈਰੋਂਵਾਲ, ਬਲਜੀਤ ਸਿੰਘ ਝਬਾਲ, ਵੀਰ ਸਿੰਘ ਕੋਟ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿੱਥੇ ਜ਼ਿਲਾ ਆਗੂ ਜਰਨੈਲ ਸਿੰਘ ਨੂਰਦੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਉਪਰੰਤ ਅੱਡਾ ਝਬਾਲ ਅਤੇ ਆਸ-ਪਾਸ ਦੇ ਕਸਬਿਆਂ ’ਚ ਜੋਨ ਵੱਲੋਂ, ਦਿੱਲੀ ਅੰਦੋਲਨ 2 ਦੇ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਕਾਮਜਾਬ ਕਰਨ ਲਈ ਮੋਟਰ ਸਾਈਕਲ ਮਾਰਚ ਕੱਢਿਆ ਗਿਆ। ਇਸ ਸਮੇਂ ਦੁਕਾਨਦਾਰਾਂ, ਟਰਾਂਸਪੋਰਟ ਅਤੇ ਆਮ ਵਰਗ ਦੇ ਲੋਕਾਂ ਨੂੰ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
ਇਸ ਮੌਕੇ ਜ਼ਿਲ੍ਹਾ ਆਗੂ ਜਰਨੈਲ ਸਿੰਘ ਨੂਰਦੀ ਨੇ ਕਿਹਾ ਕਿ ਜਿਵੇਂ ਵਿਕਾਸ ਦੇ ਨਾਮ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਖੇਤੀ ਸਣੇ ਸਾਰੇ ਕਾਰੋਬਾਰਾਂ ’ਚ ਕਾਰਪੋਰੇਟ ਘਰਾਣਿਆਂ ਨੂੰ ਵੱਡੇ ਪੱਧਰ ’ਤੇ ਖੁੱਲ੍ਹ ਦੇ ਕੇ ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ, ਰੇਹੜ੍ਹੀ-ਫੜ੍ਹੀ ਵਾਲਿਆਂ ਅਤੇ ਮਜ਼ਦੂਰਾਂ ਦੇ ਰੋਜ਼ਗਾਰ ਖਤਮ ਕਰਨ ਦੇ ਸ਼ਮਿਆਨੇ ਬਣਾ ਚੁੱਕੀ ਹੈ ਅਤੇ ਜਿਸ ਤਰ੍ਹਾਂ ਕੇਂਦਰ ਸਰਕਾਰ ਵੱਲੋਂ 13 ਫਰਵਰੀ ਤੋਂ ਸ਼ੁਰੂ ਹੋਏ ਦਿੱਲੀ ਅੰਦੋਲਨ ’ਤੇ ਅੱਤਿਆਚਾਰ ਕੀਤਾ ਗਿਆ ਹੈ ਅਤੇ 26 ਨਵੰਬਰ ਤੋਂ ਜਾਰੀ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ, ਅਜਿਹੀਆਂ ਹਾਲਤਾਂ ਵਿਚ ਪੰਜਾਬ ਦੇ ਲੋਕਾਂ ਨੂੰ ਅਪੀਲ ਹੈ ਕਿ ਉਹ ਅੰਦੋਲਨ ਨਾਲ ਇਕਜੁਟਤਾ ਦਿਖਾਉਂਦੇ ਹੋਏ ਆਪਣੇ ਕਾਰੋਬਾਰ ਇਕ ਦਿਨ ਲਈ ਬੰਦ ਕਰਕੇ ਸਹਿਯੋਗ ਦੇਣ ਤਾਂ ਜੋ ਇਨ੍ਹਾਂ ਕਾਰੋਬਾਰਾਂ ’ਤੇ ਬੁਰੀ ਨਜ਼ਰ ਰੱਖਣ ਵਾਲੇ ਕਾਰਪੋਰੇਟ ਘਰਾਣਿਆਂ ਨੂੰ ਸਾਂਝੇ ਰੂਪ ’ਚ ਹੱਕਾਂ ਦੀ ਰਾਖੀ ਲਈ ਦ੍ਰਿੜਤਾ ਜ਼ਾਹਿਰ ਕੀਤੀ ਜਾ ਸਕੇ। ਆਗੂਆਂ ਕਿਹਾ ਕਿ ਅੱਜ ਅੰਦੋਲਨ ਦੇਸ਼ ਪੱਧਰ ’ਤੇ ਪਹੁੰਚ ਬਣਾ ਚੁੱਕਾ ਹੈ ਅਤੇ ਦੇਸ਼ ਭਰ ’ਚ ਅੰਦੋਲਨ ਦੀ ਹਮਾਇਤ ਵਿਚ ਮੋਮਬੱਤੀ ਮਾਰਚ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਭਲਕੇ ਪੰਜਾਬ ਵਾਸੀਆਂ ਨੂੰ ਮਿਲੇਗੀ ਖ਼ੁਸ਼ਖ਼ਬਰੀ, ਪੜ੍ਹੋ ਪੂਰੀ ਖ਼ਬਰ
ਉਨ੍ਹਾਂ ਦੱਸਿਆ ਕਿ 27 ਦਸੰਬਰ ਨੂੰ ਪੂਰੇ ਜ਼ਿਲ੍ਹੇ ਦੇ ਪਿੰਡ ਕਸਬਿਆਂ ਅਤੇ ਵੱਡੇ ਸ਼ਹਿਰਾਂ ਵਿਚ ਕਿਸਾਨਾਂ ਮਜ਼ਦੂਰਾਂ ਵੱਲੋਂ ਪੈਦਲ ਯਾਤਰਾ ਕਰਕੇ ਦੁਕਾਨਦਾਰਾਂ, ਰੇਹੜ੍ਹੀ-ਫੜ੍ਹੀ ਵਾਲਿਆਂ, ਵਿੱਦਿਅਕ ਅਦਾਰਿਆਂ ਆਦਿ ਨੂੰ ਬੰਦ ਦਾ ਸਮਰਥਨ ਕਰਨ ਲਈ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਜਿਵੇਂ ਮੈਡੀਕਲ ਸਟੋਰ, ਹਸਪਤਾਲ, ਐਂਬੂਲੈਂਸ, ਵਿਆਹ ਸ਼ਾਦੀਆਂ, ਏਅਰਪੋਰਟ ਨੂੰ ਜਾਣ ਆਉਣ ਆਦਿ ਨੂੰ ਛੋਟ ਰਹੇਗੀ।
ਇਹ ਵੀ ਪੜ੍ਹੋ- ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ ਵੱਡੀ ਮੁਸ਼ਕਿਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8