ਕਾਰ ਦੀ ਸਾਈਡ ਵੱਜਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ

Monday, Dec 09, 2024 - 02:30 PM (IST)

ਕਾਰ ਦੀ ਸਾਈਡ ਵੱਜਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ

ਬਟਾਲਾ (ਸਾਹਿਲ)-ਕਾਰ ਦੀ ਸਾਈਡ ਵੱਜਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਚੌਕੀ ਮਾਲੇਵਾਲ ਦੇ ਇੰਚਾਰਜ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਬਿਕਰਮਜੀਤ ਪੁੱਤਰ ਵਿਜੈ ਪਾਲ ਵਾਸੀ ਵਾਰਡ ਨੰ.10 ਡੇਰਾ ਬਾਬਾ ਨਾਨਕ, ਜੋ ਕਿ ਇੱਟਾਂ ਵਾਲੇ ਇਕ ਭੱਠੇ ’ਤੇ ਕੰਮ ਕਰਦਾ ਸੀ, ਬੀਤੀ ਦੇਰ ਸ਼ਾਮ ਪੌਣੇ ਸੱਤ ਵਜੇ ਦੇ ਕਰੀਬ ਕੰਮ ਤੋਂ ਵਾਪਸ ਘਰ ਨੂੰ ਜਾ ਰਿਹਾ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਹਾਦਸਾ, ਸਾਬਕਾ ਚੇਅਰਮੈਨ ਦੇ ਨੌਜਵਾਨ ਪੁੱਤਰ ਸਣੇ ਦੋ ਦੀ ਮੌਤ

ਜਦੋਂ ਇਹ ਪਿੰਡ ਮੋਹਲੋਵਾਲੀ ਪੱਕੀ ਸੜਕ ’ਤੇ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਕਾਰ ਨੇ ਇਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਇਸ (ਬਿਕਰਮਜੀਤ) ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਕਤ ਚੌਕੀ ਇੰਚਾਰਜ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਮ੍ਰਿਤਕ ਦੇ ਪਿਤਾ ਵਿਜੈਪਾਲ ਦੇ ਬਿਆਨ ’ਤੇ ਥਾਣਾ ਡੇਰਾ ਬਾਬਾ ਨਾਨਕ ਵਿਖੇ ਬਣਦੀਆਂ ਧਾਰਾਵਾਂ ਹੇਠ ਅਣਪਛਾਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰਨ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News