ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ

Monday, Dec 23, 2024 - 10:43 AM (IST)

ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)-ਕਾਰ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਗੁਰਜੰਟ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਚੀਮਾ ਖੁੱਡੀ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਪਿੰਡ ਦੇ ਹੀ ਕੋਲ ਇਕ ਤੇਜ਼ ਰਫਤਾਰ ਕਾਰ ਨੇ ਇਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਇਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਉਪਰੰਤ ਇਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਜ਼ਖ਼ਮਾਂ ਦੀ ਤਾਬ ਨਾ ਸਹਿੰਦਿਆਂ ਇਸ ਦੀ ਮੌਤ ਹੋ ਗਈ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਦੇ ਬਿਆਨ ’ਤੇ ਕਾਰ ਚਾਲਕ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਕਾਰ ਕਬਜ਼ੇ ਵਿਚ ਲੈ ਲਈ ਗਈ ਹੈ।


author

Shivani Bassan

Content Editor

Related News