ਮਿੰਨੀ ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
Thursday, Jun 04, 2026 - 12:45 PM (IST)
ਬਟਾਲਾ(ਸਾਹਿਲ)- ਮਿੰਨੀ ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ ਦੀਪਕ ਪੁੱਤਰ ਬਿਸ਼ਨ ਦਾਸ ਵਾਸੀ ਕੋਟਲੀ ਨੰਗਲ ਗੁਰਦਾਸਪੁਰ, ਜੋ ਕਿ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਵਾਪਸ ਜਾ ਰਿਹਾ ਸੀ, ਜਦੋਂ ਉਹ ਕੰਡਿਆਲ ਬਾਈਪਾਸ ਕੋਲ ਪਹੁੰਚਿਆ ਤਾਂ ਇਕ ਮਿੰਨੀ ਟਰੱਕ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ। ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ। ਉਪਰੰਤ ਉਸ ਨੂੰ ਇਲਾਜ ਲਈ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ. ਹਰਦਿਆਲ ਸਿੰਘ, ਕਾਂਸਟੇਬਲ ਅਰੁਣ ਕੁਮਾਰ ਤੇ ਆਦਿਤਿਆ ਸ਼ਰਮਾ ਨੇ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਅਤੇ ਉੱਥੇ ਹਸਪਤਾਲ ਵਿਖੇ ਜਾ ਕੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ: ਤੇਜ਼ ਰਫ਼ਤਾਰ ਵਾਹਨਾਂ ਨੇ ਦਰੜੀਆਂ 2 ਜ਼ਿੰਦਗੀਆਂ
ਇਸ ਸਬੰਧੀ ਜਦੋਂ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਟਰੱਕ ਡਰਾਈਵਰ ਤੇ ਟਰੱਕ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੇ ਮੁਰਦਾਘਰ ’ਚ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੇ ਹੁਕਮਾਂ ’ਤੇ ਫ਼ਿਰਿਆ ਪਾਣੀ: ਅਚਾਨਕ ਡਿਊਟੀਆਂ ਲਾਉਣ ’ਤੇ ਭੜਕੇ ਅਧਿਆਪਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
