ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
Sunday, Mar 22, 2026 - 06:37 PM (IST)
ਬਟਾਲਾ (ਸਾਹਿਲ, ਯੋਗੀ)- ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਿਹਗੜ੍ਹ ਚੂੜੀਆਂ ਦੇ ਏ.ਐੱਸ.ਆਈ ਅਮਰੀਕ ਸਿੰਘ ਨੇ ਦੱਸਿਆ ਕਿ ਗੁਰਮਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਉੱਦੋਵਾਲੀ ਕਲਾਂ ਜੋ ਕਿ ਸਾਬਕਾ ਫੌਜੀ ਹੋਣ ਦੇ ਨਾਲ-ਨਾਲ ਪਿੰਡ ਦਾ ਮੌਜੂਦਾ ਮੈਂਬਰ ਪੰਚਾਇਤ ਸੀ, ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਰੋਡ ’ਤੇ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਸ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਇਹ ਮੋਟਰਸਾਈਕਲ ਸਣੇ ਸੜਕ ’ਤੇ ਡਿੱਗ ਪਿਆ ਤੇ ਗੰਭੀਰ ਜ਼ਖਮੀ ਹੋ ਗਿਆ। ਓਧਰ, ਇਸ ਹਾਦਸੇ ਸਬੰਧੀ ਸੂਚਨਾ ਮਿਲਣ ਉਪਰੰਤ ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇੇ ਉਕਤ ਵਿਅਕਤੀ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਪਹੁੰਚਾਇਆ, ਜਿਥੇ ਇਸ ਦੀ ਮੌਤ ਹੋ ਗਈ।
ਓਧਰ, ਜਦੋਂ ਥਾਣਾ ਫਤਿਹਗੜ੍ਹ ਚੂੜੀਆਂ ਦੇ ਏ.ਐੱਸ.ਆਈ ਅਮਰੀਕ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਿ੍ਰਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਇਸ ਸਬੰਧੀ ਪਰਿਵਾਰ ਵਾਲੇ ਜੋ ਵੀ ਬਿਆਨ ਦਰਜ ਕਰਵਾਉਣਗੇ, ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਅਮਲ ਹੇਠ ਲਿਆਂਦੀ ਜਾਵੇਗੀ।
