ਬੋਲੈਰੋ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ

Monday, Sep 09, 2024 - 06:20 PM (IST)

ਬੋਲੈਰੋ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ

ਬਟਾਲਾ (ਸਾਹਿਲ)-ਬੋਲੈਰੋ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰੇ ਇਲਾਜ ਨਿਰਪਾਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਚਾਹਲ ਖੁਰਦ ਨੇ ਦੱਸਿਆ ਕਿ ਮੈਂ ਆਪਣੀ ਪਤਨੀ ਹਰਜੀਤ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਸੁਚੇਤਗੜ੍ਹ ਵਿਖੇ ਦਵਾਈ ਲੈਣ ਲਈ ਜਾ ਰਿਹਾ ਸੀ। ਜਦੋਂ ਉਹ ਗੁਰਦਾਸਪੁਰ ਰੋਡ ’ਤੇ ਪਹੁੰਚੇ ਤਾਂ ਇਸੇ ਦੌਰਾਨ ਗੁਰਦਾਸਪੁਰ ਸਾਈਡ ਵਲੋਂ ਆ ਰਹੀ ਇਕ ਤੇਜ਼ ਰਫ਼ਤਾਰ ਬੋਲੈਰੋ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਉਹ ਦੋਵੇਂ ਪਤੀ-ਪਤਨੀ ਸੜਕ ’ਤੇ ਡਿੱਗਣ ਨਾਲ ਜ਼ਖਮੀ ਹੋ ਗਏ। ਜਦਕਿ ਮੋਟਰਸਾਈਕਲ ਵੀ ਨੁਕਸਾਨਿਆ ਗਿਆ।

ਇਹ ਵੀ ਪੜ੍ਹੋ- ਪਿਓ ਦੀ ਮੌਤ ਮਗਰੋਂ ਵਿਦੇਸ਼ ਗਏ ਪੁੱਤ ਦੀ ਵੀ ਹੋਈ ਮੌਤ, ਬਜ਼ੁਰਗ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਓਧਰ, ਇਹ ਵੀ ਪਤਾ ਲੱਗਾ ਹੈ ਕਿ ਪੀ. ਐੱਸ. ਐੱਸ. ਐੱਫ. ਗੱਡੀ ’ਤੇ ਤਾਇਨਾਤ ਕਾਂਸਟੇਬਲ ਗੁਰਦੀਪ ਸਿੰਘ ਨੇ ਉਕਤ ਦੋਵਾਂ ਪਤੀ-ਪਤਨੀ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਪਹੁੰਚਾਇਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News