ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੇ ਵਿਅਕਤੀ ’ਤੇ ਚਲਾਈਆਂ ਗੋਲੀਆਂ

Tuesday, Dec 23, 2025 - 02:24 PM (IST)

ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੇ ਵਿਅਕਤੀ ’ਤੇ ਚਲਾਈਆਂ ਗੋਲੀਆਂ

ਬਟਾਲਾ/ਸ਼੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ) : ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾ ਕੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ਼੍ਰੀ ਹਰਗੋਬਿੰਦਪੁਰ ਦੇ ਏ.ਐੱਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਜਤਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪੇਜੋਚੱਕ ਨੇ ਲਿਖਵਾਇਾ ਹੈ ਕਿ ਉਹ ਬੀਤੀ 20 ਦਸੰਬਰ ਨੂੰ ਆਪਣੇ ਘਰ ਦੇ ਬਾਹਰ ਖੜਾ ਸੀ ਕਿ ਮੋਟਰਸਾਈਕਲ ਸਵਾਰ ਦੋ ਅਣਪਛਾਤਿਆਂ ਨੇ ਉਸ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ, ਜੋ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ, ਜੋ ਉਸਦੇ ਘਰ ਦੇ ਗੇਟ ’ਤੇ 8 ਗੋਲੀਆਂ ਲੱਗੀਆਂ। ਉਕਤ ਬਿਆਨਕਰਤਾ ਨੇ ਪੁਲਸ ਆਪਣੇ ਬਿਆਨ ਵਿਚ ਅੱਗੇ ਲਿਖਵਾਇਆ ਹੈ ਕਿ ਕਰੀਬ ਇਕ ਮਹੀਨਾ ਪਹਿਲਾਂ ਉਸ ਨੂੰ ਥਰੈਟ ਕਾਲ ਆਈ ਸੀ, ਜਿਸ ਨੂੰ ਉਸ ਨੇ ਅਣਗੌਲਿਆਂ ਕਰ ਦਿੱਤਾ ਸੀ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਅਣਪਛਾਤਿਆਂ ਖਿਲਾਫ ਥਾਣਾ ਸ਼੍ਰੀ ਹਰਗੋਬਿੰਦਪੁਰ ਵਿਖੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੋਸਟਰ ਵਿਵਾਦ 'ਤੇ 'ਆਪ' ਦਾ ਕੇਂਦਰ 'ਤੇ ਵੱਡਾ ਹਮਲਾ, ਕਿਹਾ- 'ਕਾਰਵਾਈ ਕਰੇ SGPC'


author

Shivani Bassan

Content Editor

Related News