ਪੁਲਸ ਥਾਣਾ ਕਾਦੀਆਂ ਦੇ ਸਾਹਮਣੇ ਤੋਂ ਮੋਟਰਸਾਈਕਲ ਚੋਰੀ, CCTV ''ਚ ਚੋਰ ਕੈਦ
Monday, Jul 20, 2026 - 04:06 PM (IST)
ਕਾਦੀਆਂ (ਜ਼ੀਸ਼ਾਨ): ਪੁਲਸ ਥਾਣਾ ਕਾਦੀਆਂ ਦੇ ਸਾਹਮਣੇ ਸਥਿਤ ਇੱਕ ਬੈਂਕ ਦੇ ਬਾਹਰੋਂ ਚੋਰ ਵੱਲੋਂ ਮੋਟਰਸਾਈਕਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਨੌਜਵਾਨ ਮੋਟਰਸਾਈਕਲ ਚੋਰੀ ਕਰਦਾ ਦਿਖਾਈ ਦੇ ਰਿਹਾ ਹੈ। ਮੋਟਰਸਾਈਕਲ ਮਾਲਕ ਵਰਿੰਦਰ ਕੁਮਾਰ ਸਾਬੀ ਪੁੱਤਰ ਰਾਮ ਲਾਲ, ਵਾਸੀ ਕਾਦੀਆਂ ਨੇ ਦੱਸਿਆ ਕਿ ਉਹ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ (ਨੰਬਰ PB-18-AU-0457) ''ਤੇ ਬੈਂਕ ਆਏ ਸਨ। ਕੁਝ ਸਮੇਂ ਬਾਅਦ ਜਦੋਂ ਉਹ ਬਾਹਰ ਨਿਕਲੇ ਤਾਂ ਮੋਟਰਸਾਈਕਲ ਗਾਇਬ ਸੀ। ਸੀਸੀਟੀਵੀ ਫੁਟੇਜ ਦੇਖਣ ''ਤੇ ਚੋਰੀ ਦੀ ਵਾਰਦਾਤ ਦਾ ਪਤਾ ਲੱਗਾ।
ਪੀੜਤ ਨੇ ਇਸ ਸਬੰਧੀ ਪੁਲਸ ਥਾਣਾ ਕਾਦੀਆਂ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਹੈ ਅਤੇ ਚੋਰ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਮੋਟਰਸਾਈਕਲ ਬਰਾਮਦ ਕਰਨ ਦੀ ਮੰਗ ਕੀਤੀ ਹੈ। ਇਲਾਕਾ ਵਾਸੀਆਂ ਨੇ ਕਿਹਾ ਕਿ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਪੁਲਿਸ ਥਾਣੇ ਦਾ ਡਰ ਨਹੀਂ। ਉਨ੍ਹਾਂ ਨੇ ਪੁਲਸ ਦੇ ਉੱਚ ਅਧਿਕਾਰੀਆਂ ਕੋਲੋਂ ਇਲਾਕੇ ਵਿੱਚ ਗਸ਼ਤ ਵਧਾਉਣ ਅਤੇ ਚੋਰੀ ਦੀਆਂ ਵਾਰਦਾਤਾਂ ''ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।
