ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 14 ਮੋਟਰਸਾਈਕਲ ਬਰਾਮਦ

Friday, Oct 11, 2024 - 05:08 AM (IST)

ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 14 ਮੋਟਰਸਾਈਕਲ ਬਰਾਮਦ

ਤਾਰਾਗੜ੍ਹ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਤਾਰਾਗੜ੍ਹ ਪੁਲਸ ਵੱਲੋਂ ਇੱਕ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 14 ਦੇ ਕਰੀਬ ਚੋਰੀ ਦੇ ਮੋਟਰਸਾਈਕਲ ਬਰਾਮਦ ਕਰਨ ਦੀ ਖਬਰ ਹੈ। ਜਾਣਕਾਰੀ ਅਨੁਸਾਰ ਇਹ ਲੋਕ ਪੰਜਾਬ ਹੀ ਨਹੀਂ ਬਲਕਿ ਹਿਮਾਚਲ, ਜੰਮੂ-ਕਸ਼ਮੀਰ ਵਿੱਚ ਵੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਥਾਣਾ ਤਾਰਾਗੜ੍ਹ ਪੁਲਸ ਨੇ ਇਸ ਗਿਰੋਹ ਦੇ 5 ਮੈਂਬਰਾਂ ਨੂੰ 14 ਮੋਟਰਸਾਈਕਲਾਂ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਸੁਖਜਿੰਦਰ ਕੁਮਾਰ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਇਲਾਕੇ ਅੰਦਰ ਚੋਰੀ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਸੀ, ਜਿਸ ਕਾਰਨ ਪੁਲਸ ਨੂੰ ਇਨ੍ਹਾਂ ਮੋਟਰਸਾਈਕਲ ਚੋਰਾਂ ਦੀ ਭਾਲ ਸੀ, ਜੋ ਨਾ ਸਿਰਫ ਪੰਜਾਬ ਸਗੋਂ ਹਿਮਾਚਲ ਅਤੇ ਜੰਮੂ ਕਸ਼ਮੀਰ 'ਚ ਵੀ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਜਿਸ ਤੋਂ ਬਾਅਦ ਤਾਰਾਗੜ੍ਹ ਪੁਲਸ ਨੇ 5 ਆਰੋਪੀਆ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਵੱਖ ਵੱਖ ਮਾਰਕਾ ਦੇ 14 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਫਿਲਹਾਲ ਪੁਲਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।


author

Inder Prajapati

Content Editor

Related News