ਮੋਟਰਸਾਈਕਲ ਚੋਰੀ ਕਰਨ ਵਾਲਾ ਅੜਿੱਕੇ

Saturday, Aug 15, 2026 - 01:37 PM (IST)

ਮੋਟਰਸਾਈਕਲ ਚੋਰੀ ਕਰਨ ਵਾਲਾ ਅੜਿੱਕੇ

ਬਟਾਲਾ (ਬੇਰੀ) : ਥਾਣਾ ਸਿਟੀ ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਬੱਸ ਸਟੈਂਡ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਜਲੰਧਰ ਕਾਊਂਟਰ ਸਾਈਡ ਬੱਸ ਸਟੈਂਡ ਬਟਾਲਾ ਤੋਂ ਸ਼ੇਰਾ ਸਿੰਘ ਵਾਸੀ ਹਸਨਪੁਰਾ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਪੁਲਸ ਵੱਲੋਂ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Shivani Bassan

Content Editor

Related News