ਮੋਟਰਸਾਈਕਲ ਸਵਾਰ ਦਰਜਨ ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ ’ਤੇ ਤਲਵਾਰਾਂ ਨਾਲ ਕੀਤਾ ਹਮਲਾ

07/26/2022 7:23:07 PM

ਅਮਲੋਹ (ਗਰਗ)- ਬੀਤੀ ਰਾਤ ਸਥਾਨਕ ਨਾਭਾ ਬਾਈਪਾਸ ਰੋਡ ’ਤੇ ਸਕੂਲ ਗਰਾਊਂਡ ਦੇ ਸਾਹਮਣੇ ਇਕ ਦਰਜਨ ਦੇ ਕਰੀਬ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇਕ ਨੌਜਵਾਨ ਨੂੰ ਘੇਰ ਕੇ ਤਲਵਾਰਾਂ ਅਤੇ ਡਾਂਗਾਂ ਨਾਲ ਹਮਲਾ ਕਰ ਦੇਣ ਦੀ ਸੂਚਨਾ ਮਿਲੀ ਹੈ। ਹਮਲੇ ਕਾਰਨ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਭੇਜਿਆ ਗਿਆ, ਉਪਰੰਤ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ, ਜਿਥੇ ਉਸਦੀ ਹਾਲਤ ਖ਼ਤਰੇ ਤੋਂ ਬਾਹਰ ਹੈ।

ਪੜ੍ਹੋ ਇਹ ਵੀ ਖ਼ਬਰ: ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਮ ਸਨੇਹੀ ਪੁੱਤਰ ਬਲਜੀਤ ਸਿੰਘ ਵਾਸੀ ਅਮਲੋਹ ਆਪਣੇ ਸਾਥੀ ਨਾਲ ਮੋਟਰਸਾਈਕਲ ਤੇ ਪਿੰਡ ਸਲਾਣੀ ਆਪਣੀ ਦੁਕਾਨ ਤੋਂ ਅਮਲੋਹ ਆ ਰਿਹਾ ਸੀ। ਇਸ ਦੌਰਾਨ ਇਕ ਦਰਜਨ ਦੇ ਕਰੀਬ ਹਮਲਾਵਰਾਂ ਨੇ ਉਸ ’ਤੇ ਹਮਲਾ ਕਰਦੇ ਹੋਏ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਘਟਨਾ ਸਥਾਨ ’ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਹਮਲਾਵਰਾਂ ਵੱਲੋਂ ਇਸ ਨੌਜਵਾਨ ਦੀ ਕੁੱਟਮਾਰ ਦੇ ਨਾਲ-ਨਾਲ ਉਸ ਦੀ ਵੀਡੀਓ ਵੀ ਬਣਾਈ ਗਈ। ਥਾਣਾ ਮੁਖੀ ਵਿਨੋਦ ਕੁਮਾਰ ਨਾਲ ਸੰਪਰਕ ਹੋਣ ’ਤੇ ਉਨ੍ਹਾਂ ਦੱਸਿਆ ਕਿ ਹਮਲਾਵਰਾਂ ਅਤੇ ਜ਼ਖ਼ਮੀ ਨੌਜਵਾਨ ਵਿਚ ਆਪਸੀ ਪੈਸੇ ਦੇ ਲੈਣ ਦੇਣ ਦਾ ਮਾਮਲਾ ਹੈ ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਲਖਵੀਰ ਸਿੰਘ ਨੇ ਦੱਸਿਆ ਰਾਮ ਨਹੀਂ ਦੇ ਬਿਆਨ ’ਤੇ ਪੁਲਸ ਨੇ ਗਗਨਦੀਪ ਸਿੰਘ ਉਰਫ ਗ਼ਰੀਬੂ, ਨਵਜੋਤ ਸਿੰਘ ਉਰਫ਼ ਨਿਸ਼ੂ, ਰਮਨਦੀਪ ਸਿੰਘ ਉਰਫ਼ ਰਮਨਾ,ਅਮਨਦੀਪ ਸਿੰਘ ਉਰਫ ਮੈਟਾ,ਕੁਲਦੀਪ ਸਿੰਘ ਉਰਫ ਭੱਦਲ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 307,341,323,506,427,148,149 ਅਧੀਨ ਮੁਕੱਦਮਾ ਦਰਜ ਕਰ ਲਿਆ ਹੈ। ਇਸ ਮਾਮਲੇ ’ਚ ਇਕ ਆਰੋਪੀ ਰਮਨਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ, ਜਦੋਂ ਕਿ ਬਾਕੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।


rajwinder kaur

Content Editor

Related News