ਪਿਸਤੌਲ ਦੀ ਨੋਕ ’ਤੇ ਮੋਟਰਸਾਈਕਲ ਅਤੇ 44 ਹਜ਼ਾਰ ਰੁਪਏ ਦੀ ਨਕਦੀ ਲੈ ਫ਼ਰਾਰ ਹੋਏ ਲੁਟੇਰੇ

Thursday, Sep 08, 2022 - 07:58 PM (IST)

ਪਿਸਤੌਲ ਦੀ ਨੋਕ ’ਤੇ ਮੋਟਰਸਾਈਕਲ ਅਤੇ 44 ਹਜ਼ਾਰ ਰੁਪਏ ਦੀ ਨਕਦੀ ਲੈ ਫ਼ਰਾਰ ਹੋਏ ਲੁਟੇਰੇ

ਤਰਨਤਾਰਨ (ਰਮਨ) - ਉਗਰਾਹੀ ਕਰਕੇ ਵਾਪਸ ਪਰਤ ਰਹੇ ਵਿਅਕਤੀ ਤੋਂ ਲੁਟੇਰਿਆਂ ਵਲੋਂ ਉਸ ਦਾ ਮੋਟਰਸਾਈਕਲ, 44 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਇਲ ਫੋਨ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਨਿਵਾਸੀ ਜੰਡਿਆਲਾ ਰੋਡ ਤਰਨ ਤਾਰਨ ਨੇ ਦੱਸਿਆ ਕਿ ਉਹ ਡੇਲੀ ਬੇਸ ਦੀ ਉਗਰਾਹੀ ਕਰਨ ਜਾਂਦਾ ਹੈ। ਵੀਰਵਾਰ ਨੂੰ ਜਦੋਂ ਉਹ ਪੰਡੋਰੀ ਗੋਲਾ ਪਿੰਡ ਤੋਂ ਉਗਰਾਹੀ ਕਰਕੇ ਵਾਪਸ ਪਰਤ ਰਿਹਾ ਸੀ ਤਾਂ ਗਊਸ਼ਾਲਾ ਪਿੰਡ ਬੱਚੜੇ ਮੋੜ ਨਜ਼ਦੀਕ ਉਸ ਨੂੰ ਦੋ ਮੋਟਰਸਾਈਕਲ ਸਵਾਰ 6 ਲੁਟੇਰਿਆਂ ਨੇ ਘੇਰ ਲਿਆ, ਜਿਨ੍ਹਾਂ ਕੋਲੋਂ ਦੋ ਪਿਸਤੌਲਾਂ ਸਨ। ਮਨਜਿੰਦਰ ਸਿੰਘ ਨੇ ਦੱਸਿਆ ਕਿ ਲੁਟੇਰੇ ਉਸ ਦਾ ਪਲਟੀਨਾ ਮੋਟਰਸਾਈਕਲ, 44 ਹਜ਼ਾਰ ਰੁਪਏ ਦੀ ਨਕਦੀ, ਏ.ਟੀ.ਐੱਮ ਅਤੇ ਪਰਸ ਖੋਹ ਕੇ ਫ਼ਰਾਰ ਹੋ ਗਏ। ਇਸ ਬਾਬਤ ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਦਰਖ਼ਾਸਤ ਦੇ ਆਧਾਰ ਉੱਪਰ ਜਾਂਚ ਕਰਦੇ ਹੋਏ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।


author

rajwinder kaur

Content Editor

Related News