ਗੈਰ-ਕਾਨੂੰਨੀ ਹਥਿਆਰ ਸਮੇਤ ਮੋਟਰਸਾਈਕਲ ਸਵਾਰ ਗ੍ਰਿਫ਼ਤਾਰ, ਆਰਮਜ਼ ਐਕਟ ਤਹਿਤ ਕੇਸ ਦਰਜ

Thursday, Jun 04, 2026 - 05:11 PM (IST)

ਗੈਰ-ਕਾਨੂੰਨੀ ਹਥਿਆਰ ਸਮੇਤ ਮੋਟਰਸਾਈਕਲ ਸਵਾਰ ਗ੍ਰਿਫ਼ਤਾਰ, ਆਰਮਜ਼ ਐਕਟ ਤਹਿਤ ਕੇਸ ਦਰਜ

ਪਠਾਨਕੋਟ (ਰੰਧਾਵਾ): ਜ਼ਿਲ੍ਹਾ ਪਠਾਨਕੋਟ ਦੇ ਥਾਣਾ ਸੁਜਾਨਪੁਰ ਪੁਲਸ ਨੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਨੌਜਵਾਨ ਨੂੰ ਦੇਸੀ ਕੱਟਾ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੁਜਾਨਪੁਰ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਗੈਰ-ਕਾਨੂੰਨੀ ਹਥਿਆਰ ਲੈ ਕੇ ਸੁਜਾਨਪੁਰ ਵੱਲ ਆ ਰਿਹਾ ਹੈ। ਇਸ ਸੂਚਨਾ ਦੇ ਆਧਾਰ 'ਤੇ ਪੁਲਸ ਵੱਲੋਂ ਤੁਰੰਤ ਨਾਕਾਬੰਦੀ ਕੀਤੀ ਗਈ ਅਤੇ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update

ਥਾਣਾ ਮੁਖੀ (ਐੱਸਐੱਚਓ) ਅਰੁਣ ਕਾਲੀਆ ਨੇ ਦੱਸਿਆ ਕਿ ਏਐੱਸਆਈ ਨਰੇਸ਼ ਕੁਮਾਰ ਦੀ ਅਗਵਾਈ ਹੇਠ ਪੁਲਸ ਪਾਰਟੀ ਗਸ਼ਤ 'ਤੇ ਸੀ। ਇਸ ਦੌਰਾਨ ਮੈਰਾ ਟੀ-ਪੁਆਇੰਟ ਨੇੜੇ ਇੱਕ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਪਿੰਡ ਛੰਨੀ ਦਾ ਰਹਿਣ ਵਾਲਾ ਜੋਗਿੰਦਰ ਪਾਲ ਉਰਫ਼ ਰਿੰਕੂ ਪਿਸਤੌਲਨੁਮਾ ਹਥਿਆਰ ਨਾਲ ਘੁੰਮ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਨਾਕਾਬੰਦੀ ਕਰ ਦਿੱਤੀ। ਕੁਝ ਸਮੇਂ ਬਾਅਦ ਜੋਗਿੰਦਰ ਪਾਲ ਮੋਟਰਸਾਈਕਲ 'ਤੇ ਉੱਥੇ ਪਹੁੰਚਿਆ, ਜਿਸ ਨੂੰ ਪੁਲਸ ਨੇ ਰੋਕ ਕੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਦੇਸੀ ਕੱਟਾ ਬਰਾਮਦ ਹੋਇਆ, ਜਦਕਿ ਉਸ ਦੀ ਜੇਬ ਵਿਚੋਂ ਇੱਕ ਜ਼ਿੰਦਾ ਕਾਰਤੂਸ ਵੀ ਮਿਲਿਆ।

ਇਹ ਵੀ ਪੜ੍ਹੋ- ਪੰਜਾਬ: ਤੇਜ਼ ਰਫ਼ਤਾਰ ਵਾਹਨਾਂ ਨੇ ਦਰੜੀਆਂ 2 ਜ਼ਿੰਦਗੀਆਂ

ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਰਮਜ਼ ਐਕਟ ਦੀ ਧਾਰਾ 25 ਤਹਿਤ ਕੇਸ ਨੰਬਰ 98 ਦਰਜ ਕਰ ਲਿਆ ਹੈ। ਐੱਸਐੱਚਓ ਅਰੁਣ ਕਾਲੀਆ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਹਥਿਆਰ ਕਿੱਥੋਂ ਲੈ ਕੇ ਆਇਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਪੁਰਾਣੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੇ ਹੁਕਮਾਂ ’ਤੇ ਫ਼ਿਰਿਆ ਪਾਣੀ: ਅਚਾਨਕ ਡਿਊਟੀਆਂ ਲਾਉਣ ’ਤੇ ਭੜਕੇ ਅਧਿਆਪਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News