ਅਣਪਛਾਤੇ ਵਾਹਨ ਨੇ ਮੋਟਰਸਾਈਕਲ ''ਚ ਮਾਰੀ ਟੱਕਰ, ਵਿਅਕਤੀ ਦੀ ਮੌਤ

Monday, Feb 27, 2023 - 11:14 AM (IST)

ਅਣਪਛਾਤੇ ਵਾਹਨ ਨੇ ਮੋਟਰਸਾਈਕਲ ''ਚ ਮਾਰੀ ਟੱਕਰ, ਵਿਅਕਤੀ ਦੀ ਮੌਤ

ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰਨ ਨਾਲ ਉਸਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦਿਆਂ ਪੁਲਸ ਚੌਕੀ ਊਧਨਵਾਲ ਦੇ ਇੰਚਾਰਜ ਏ.ਐੱਸ.ਆਈ. ਪੰਜਾਬ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਔਲਖ ਖੁਰਦ ਜੋ ਕਿ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬੀਤੀ ਦੇਰ ਸ਼ਾਮ ਘਰ ਨੂੰ ਵਾਪਸ ਜਾ ਰਿਹਾ ਸੀ। ਜਦੋਂ ਇਹ ਰਸਤੇ ਵਿਚ ਸੀ ਤਾਂ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਇਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਕਤ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਬਾਬੇ ਨੇ ਪੋਟਲੀ ਸੁੰਘਾ ਕੇ ਔਰਤ ਨਾਲ ਕੀਤਾ ਵੱਡਾ ਕਾਂਡ, ਫ਼ਿਰ ਜੋ ਹੋਇਆ ਸੁਣ ਹੋਵੋਗੇ ਹੈਰਾਨ

ਓਧਰ ਇਸ ਬਾਰੇ ਪਤਾ ਚਲਦਿਆਂ ਏ.ਐੱਸ.ਆਈ. ਪੰਜਾਬ ਸਿੰਘ ਚੌਕੀ ਇੰਚਾਰਜ ਊਧਨਵਾਲ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਬਜ਼ੁਰਗ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ।

ਇਹ ਵੀ ਪੜ੍ਹੋ- BSF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੀ ਡਰੋਨ 'ਤੇ 60 ਰਾਊਂਡ ਫ਼ਾਇਰ ਕਰ ਸੁੱਟਿਆ ਹੇਠਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News