ਟਰੈਕਟਰ ਵੱਲੋਂ ਟੱਕਰ ਮਾਰਨ ਨਾਲ ਮੋਟਰਸਾਈਕਲ ਸਵਾਰ ਦੀ ਮੌਤ ; ਪਤਨੀ ਤੇ ਬੱਚੇ ਜ਼ਖ਼ਮੀ

Thursday, Mar 26, 2026 - 11:32 AM (IST)

ਟਰੈਕਟਰ ਵੱਲੋਂ ਟੱਕਰ ਮਾਰਨ ਨਾਲ ਮੋਟਰਸਾਈਕਲ ਸਵਾਰ ਦੀ ਮੌਤ ; ਪਤਨੀ ਤੇ ਬੱਚੇ ਜ਼ਖ਼ਮੀ

ਤਰਨਤਾਰਨ (ਰਾਜੂ)-ਤਰਨਤਾਰਨ-ਝਬਾਲ ਮਾਰਗ ’ਤੇ ਪੈਂਦੇ ਪਿੰਡ ਨੂਰਦੀ ਦੇ ਕੋਲ ਇਕ ਟਰੈਕਟਰ ਚਾਲਕ ਵੱਲੋਂ ਟੱਕਰ ਮਾਰਨ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਅਤੇ ਦੋ ਬੱਚਿਆਂ ਦੇ ਸੱਟਾਂ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਟਰੈਕਟਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਗੁਰਪ੍ਰੀਤ ਸਿੰਘ ਪੁੱਤਰ ਪਰਸ਼ਾ ਸਿੰਘ ਵਾਸੀ ਪਿੰਡ ਬੱਠੇ ਭੈਣੀ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਰਿਸ਼ਤੇਦਾਰਾਂ ਦੇ ਘਰ ਪ੍ਰੋਗਰਾਮ ਵੇਖਣ ਤੋਂ ਬਾਅਦ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਕੈਰੋਂਵਾਲ ਨੂੰ ਜਾ ਰਿਹਾ ਸੀ। ਉਸ ਦੇ ਅੱਗੇ-ਅੱਗੇ ਉਸ ਦਾ ਸਾਂਢੂ ਰਣਧੀਰ ਸਿੰਘ ਆਪਣੀ ਪਤਨੀ ਕੋਮਲਪ੍ਰੀਤ ਕੌਰ ਅਤੇ ਬੱਚਿਆਂ ਨਾਲ ਜਾ ਰਿਹਾ ਸੀ।

ਇਹ ਵੀ ਪੜ੍ਹੋ-  ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ

ਜਦੋਂ ਉਹ ਪਿੰਡ ਨੂਰਦੀ ਕੋਲ ਪੁੱਜੇ ਤਾਂ ਅਚਾਨਕ ਬਿਨਾਂ ਨੰਬਰੀ ਟਰੈਕਟਰ-ਟਰਾਲੀ ਸਵਾਰ ਵਿਅਕਤੀ ਨੇ ਉਸ ਦੇ ਸਾਂਢੂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਹੇਠਾਂ ਡਿੱਗਣ ਕਰਕੇ ਉਸ ਦੇ ਸਾਂਢੂ ਰਣਧੀਰ ਸਿੰਘ ਦੀ ਸਿਰ ’ਚ ਸੱਟ ਲੱਗਣ ਕਾਰਨ ਮੌਕੇ ’ਤੇ ਮੌਤ ਹੋ ਗਈ, ਜਦਕਿ ਪਤਨੀ ਅਤੇ ਬੱਚੇ ਸੱਟਾਂ ਲੱਗਣ ਕਰਕੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਤਰਨਤਾਰਨ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਏ. ਐੱਸ. ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਟਰੈਕਟਰ ਚਾਲਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਦਬੁਰਜੀ ਵਜੋਂ ਹੋਈ ਹੈ। ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਮੌਜੂਦਾ ਸਰਪੰਚ ਦੇ ਭਰਾ 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News