ਬੱਸ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ
Saturday, Jul 06, 2024 - 06:37 PM (IST)

ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਬੱਸ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੇ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸੁੰਦਰ ਨਗਰ ਬਟਾਲਾ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ। ਜਦੋਂ ਇਹ ਕਸਬਾ ਨੌਸ਼ਹਿਰਾ ਮੱਝਾ ਸਿੰਘ ਕੋਲ ਪੁੱਜਿਆ ਤਾਂ ਬੱਸ ਨੇ ਇਸ ਨੂੰ ਆਪਣੀ ਲਪੇਟ ਵਿਚ ਲੈਂਦਿਆਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਇਹ ਸੜਕ ’ਤੇ ਡਿੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ। ਦੂਜੇ ਪਾਸੇ ਇਸ ਹਾਦਸੇ ਦੀ ਸੂਚਨਾ ਮਿਲਣ ’ਤੇ 108 ਐਂਬੂਲੈਂਸ ਦੇ ਸਟਾਫ਼ ਨੇ ਮੌਕੇ ’ਤੇ ਪਹੁੰਚ ਕੇ ਗੰਭੀਰ ਜ਼ਖ਼ਮੀ ਨੌਜਵਾਨ ਨੂੰ ਮੁੱਢਲੀ ਸਹਾਇਤਾ ਦੇ ਕੇ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਪਹੁੰਚਾਇਆ, ਜਿਥੋਂ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਵੇਖਦਿਆਂ ਰੈਫ਼ਰ ਕਰ ਦਿੱਤਾ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਦੇ ਮੈਦਾਨ 'ਚ ਉਤਰੇ CM ਮਾਨ, ਜਾਣੋ ਕੌਣ ਨੇ ਮੋਹਿੰਦਰ ਭਗਤ, ਜਿਸ ਲਈ 'ਆਪ' ਹੋਈ ਪੱਬਾਂ ਭਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।