ਬੱਸ ਦੀ ਟੱਕਰ ਨਾਲ ਮੋਟਰ ਸਾਈਕਲ ਸਵਾਰ ਦੀ ਹੋਈ ਮੌਤ

Thursday, Oct 15, 2020 - 02:46 AM (IST)

ਬੱਸ ਦੀ ਟੱਕਰ ਨਾਲ ਮੋਟਰ ਸਾਈਕਲ ਸਵਾਰ ਦੀ ਹੋਈ ਮੌਤ

ਤਰਨਤਾਰਨ,(ਰਮਨ ਚਾਵਲਾ)- ਨੈਸ਼ਨਲ ਹਾਈਵੇ 54 ਉੱਪਰ ਨੇਡ਼ੇ ਗੋਇੰਦਵਾਲ ਬਾਈਪਾਸ ਵਿਖੇ ਇਕ ਬੱਸ ਅਤੇ ਮੋਟਰ ਸਾਈਕਲ ਦੀ ਹੋਈ ਟੱਕਰ ਨਾਲ ਮੌਟਰ ਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾਂ ਮਿਲਦੇ ਹੀ ਪੁਲਸ ਚੌਕੀ ਬੱਸ ਸਟੈਂਡ ਦੇ ਮੁਖੀ ਹਰਵਿੰਦਰਪਾਲ ਸਿੰਘ ਮੌਕੇ ’ਤੇ ਪੁੱਜ ਗਏ ਅਤੇ ਮ੍ਰਿਤਕ ਦੀ ਸ਼ਨਾਖਤ ਕਰਨੀ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਫਲਾਈ ਓਵਰ ਉੱਪਰ ਦੀਪ ਟ੍ਰਾਂਸਪੋਰਟ ਦੀ ਬੱਸ ਜੋ ਮੋਟਰ ਸਾਈਕਲ ਨੰਬਰ ਪੀ.ਬੀ.46-ਏ.ਸੀ- 2918 ਨਾਲ ਟਕਰਾਅ ਗਈ, ਜਿਸ ਕਾਰਨ ਮੋਟਰ ਸਾਈਕਲ ਸਵਾਰ ਜਿਸ ਦੀ ਹਾਲੇ ਤੱਕ ਸ਼ਨਾਖਤ ਨਹੀਂ ਹੋ ਪਾਈ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਚੌਕੀ ਇੰਚਾਰਜ ਨੇ ਦੱਸਿਆ ਕਿ ਬੱਸ ਫਿਰੋਜ਼ਪੁਰ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ, ਜਿਸ ਦਾ ਰਸਤੇ ’ਚ ਐਕਸੀਡੈਂਟ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਫਰਾਰ ਬੱਸ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਵੀਰਵਾਰ ਨੂੰ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।


author

Bharat Thapa

Content Editor

Related News