ਮੋਟਰਸਾਈਕਲ ਸਵਾਰਾਂ ਨੇ BSF ਅਧਿਕਾਰੀ ਦੇ ਘਰ ’ਤੇ ਪੈਟਰੋਲ ਬੰਬ ਨਾਲ ਕੀਤਾ ਹਮਲਾ, ਘਟਨਾ cctv ’ਚ ਕੈਦ

Thursday, Feb 15, 2024 - 06:29 PM (IST)

ਮੋਟਰਸਾਈਕਲ ਸਵਾਰਾਂ ਨੇ BSF ਅਧਿਕਾਰੀ ਦੇ ਘਰ ’ਤੇ ਪੈਟਰੋਲ ਬੰਬ ਨਾਲ ਕੀਤਾ ਹਮਲਾ, ਘਟਨਾ cctv ’ਚ ਕੈਦ

ਬਟਾਲਾ/ਧਾਰੀਵਾਲ(ਬੇਰੀ, ਖੋਸਲਾ, ਬਲਬੀਰ) : ਬੀਤੀ ਦੇਰ ਰਾਤ ਬਟਾਲਾ ਦੇ ਨਜ਼ਦੀਕੀ ਪਿੰਡ ਘੁੰਮਣ ਖੁਰਦ ਵਿਖੇ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਇਕ ਰਿਟਾ. ਬੀ. ਐੱਸ. ਐੱਫ. ਦੇ ਅਧਿਕਾਰੀ ਦੇ ਘਰ ’ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਹਾਲਾਂਕਿ ਇਸ ਹਾਦਸੇ ’ਚ ਕਿਸੇ ਦਾ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ।

ਇਹ ਵੀ ਪੜ੍ਹੋ :  ਹਰਿਆਣਾ ਪੁਲਸ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ 'ਤੇ ਨਵਜੋਤ ਸਿੱਧੂ ਦੀ CM ਮਾਨ ਨੂੰ ਖ਼ਾਸ ਅਪੀਲ

ਇਸ ਸਬੰਧੀ ਬੀ. ਐੱਸ. ਐੱਫ. ਦੇ ਰਿਟਾ. ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਆਪਣੇ ਬੱਚਿਆਂ ਨਾਲ ਸੈਰ ਕਰ ਕੇ ਘਰ ਆਇਆ ਤਾਂ ਅਚਾਨਕ ਉਸ ਨੂੰ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਅਤੇ ਜਦੋਂ ਬਾਹਰ ਆ ਕੇ ਦੇਖਿਆ ਤਾਂ ਘਰ ਦੇ ਵਿਹੜੇ ਨੂੰ ਅੱਗ ਲੱਗੀ ਹੋਈ ਸੀ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਸੀ. ਸੀ. ਟੀ. ਵੀ. ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਾ ਕਿ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਸ ਦੇ ਘਰ ’ਤੇ ਪੈਟਰੋਲ ਬੰਬ ਸੁੱਟਿਆ ਸੀ, ਜਿਸ ਕਾਰਨ ਘਰ ’ਚ ਅੱਗ ਲੱਗ ਗਈ। ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਉਨ੍ਹਾਂ ਦੇ ਮੁੰਡੇ ਵਿਦੇਸ਼ ਤੋਂ ਪਿੰਡ ਆਏ ਹਨ।

ਇਹ ਵੀ ਪੜ੍ਹੋ : ਹੰਝੂ ਗੈਸ ਦੀ ਵਰਤੋਂ ਦੇ ਵਿਰੋਧ ‘ਚ ਕਿਸਾਨਾਂ ਨੇ ਚੁੱਕ ਲਿਆ ਵੱਡਾ ਕਦਮ, ਅੰਮ੍ਰਿਤਸਰ ਰੇਲਵੇ ਮਾਰਗ ਕੀਤਾ ਜਾਮ

ਉਨ੍ਹਾਂ ਪੁਲਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਕਤ ਨੌਜਵਾਨਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਕੇ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇ । ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜਾ ਲਿਆ ਅਤੇ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਨੂੰ ਕਬਜ਼ੇ ‘ਚ ਲੈ ਕੇ ਥਾਣਾ ਘੁੰਮਣ ਕਲਾਂ ’ਚ ਮੁਕੱਦਮਾ ਨੰ. 6 ਅਣਪਛਾਤੇ ਨੌਜਵਾਨਾਂ ਖਿਲਾਫ਼ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ 'ਤੇ ਫਾਇਰਿੰਗ ਤੇ ਅੱਥਰੂ ਗੈਸ ਦੇ ਗੋਲਿਆਂ ਕਾਰਨ ਗੰਭੀਰ ਫੱਟੜ ਹੋਇਆ ਝਬਾਲ ਦਾ ਕਿਸਾਨ ਆਗੂ ਜੱਸਾ ਸਿੰਘ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News