ਗੋਰਖਾ ’ਚ ਮੋਟਰ ਸਾਈਕਲ ਸਵਾਰਾਂ ਨੇ ਇਕ ਘਰ ’ਤੇ ਚਲਾਈਆਂ ਗੋਲੀਆਂ
Tuesday, May 27, 2025 - 04:51 PM (IST)

ਤਰਨਤਾਰਨ (ਰਾਜੂ)-ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੋਰਖ਼ਾ ਦੀਆਂ ਬਹਿਕਾਂ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਘਰ ਦੇ ਮੇਨ ਗੇਟ ਉਪਰ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਦਰ ਤਰਨਤਾਰਨ ਦੀ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਆਰੰਭ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਸਰਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਗੋਰਖਾ ਨੇ ਦੱਸਿਆ ਕਿ ਉਨ੍ਹਾਂ ਦੀ ਰਿਹਾਇਸ਼ ਬਹਿਕਾਂ ’ਤੇ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ ਹੋਏ ਧਮਾਕੇ ਦੇ ਮਾਮਲੇ 'ਚ DIG ਦਾ ਸਨਸਨੀਖੇਜ਼ ਖੁਲਾਸਾ
ਬੀਤੀ ਰਾਤ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ ਵਕਤ ਕਰੀਬ 9.40 ਵਜੇ ਦੋ ਅਣਪਛਾਤੇ ਵਿਅਕਤੀ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਉਸ ਦੇ ਘਰ ਦੇ ਗੇਟ ਉਪਰ ਗੋਲੀਆਂ ਚਲਾ ਕੇ ਭੱਜ ਗਏ। ਇਸ ਸਬੰਧੀ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨ ’ਤੇ ਅਣਪਛਾਤੇ ਮੁਲਜ਼ਮਾਂ ਨੂੰ ਕੇਸ ਵਿਚ ਨਾਮਜ਼ਦ ਕਰਕੇ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ-ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8