ਮੋਟਰਸਾਈਕਲ ਸਵਾਰਾਂ ਨੂੰ ਗੱਡੀ ਨੇ ਮਾਰੀ ਟੱਕਰ, ਨੌਜਵਾਨ ਦੀ ਮੌਤ
Monday, Dec 08, 2025 - 06:10 PM (IST)
ਗੁਰਦਾਸਪੁਰ (ਵਿਨੋਦ)-ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੂੰ ਗੱਡੀ ਵੱਲੋਂ ਟੱਕਰ ਮਾਰਨ ’ਤੇ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਥਾਣਾ ਸਦਰ ਪੁਲਸ ਗੁਰਦਾਸਪੁਰ ਨੇ ਗੱਡੀ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਕੁਲਬੀਰ ਸਿੰਘ ਨੇ ਦੱਸਿਆ ਕਿ ਮੋਹਨ ਲਾਲ ਪੁੱਤਰ ਕਰਤਾਰ ਚੰਦ ਵਾਸੀ ਹੇਮਰਾਜ ਨੇ ਬਿਆਨ ਦਿੱਤਾ ਕਿ ਉਸ ਦਾ ਭਤੀਜਾ ਵਿਸ਼ਾਲ ਬੈਂਸ ਪੁੱਤਰ ਸੋਮਰਾਜ ਵਾਸੀ ਹੇਮਰਾਜਪੁਰ ਆਪਣੇ ਦੋਸਤ ਵਰਿੰਦਰ ਕੁਮਾਰ ਪੁੱਤਰ ਦੇਸਰਾਜ ਵਾਸੀ ਚਾਹੀਆ ਨਾਲ ਹਰਦੋਛੰਨੀਆਂ ਚੌਕ ਤੋਂ ਆਪਣੇ ਪਿੰਡ ਹੇਮਰਾਜਪੁਰ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦਕਿ ਉਹ ਵੀ ਉਸ ਦੇ ਪਿੱਛੇ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਡੇਢ ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਲਾਪਤਾ, ਕੀਤੀ ਜਾ ਰਹੀ ਭਾਲ
ਇਸ ਦੌਰਾਨ ਮੁਲਜ਼ਮ ਪੰਕਜ ਕੁਮਾਰ ਪੁੱਤਰ ਭਗਵਾਨ ਦਾਸ ਵਾਸੀ ਵਡਾਲਾ ਬਾਂਗਰ ਨੇ ਗੱਡੀ ਨੰਬਰ ਪੀ. ਬੀ. 06 ਬੀ. ਕੇ. 3602 ਟਾਟਾ ਪੰਚ ਰੌਂਗ ਸਾਈਡ ਤੋਂ ਲਿਆ ਕੇ ਮੋਟਰਸਾਈਕਲ ਵਿਚ ਮਾਰੀ, ਜਿਸ ਕਾਰਨ ਵਿਸ਼ਾਲ ਬੈਂਸ ਅਤੇ ਉਸ ਦਾ ਦੋਸਤ ਵਰਿੰਦਰ ਕੁਮਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਦੌਰਾਨ ਵਿਸ਼ਾਲ ਬੈਂਸ ਦੀ ਜ਼ਿਆਦਾ ਸੱਟਾਂ ਲੱਗਣ ਕਰਕੇ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪੰਕਜ ਕੁਮਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਹੁਣ ਉਹ ਦਿਨ ਦੂਰ ਨਹੀਂ ਜਦੋਂ ਪਠਾਨਕੋਟ ਸ਼ਹਿਰ ਦੋ ਹਿੱਸਿਆਂ ’ਚ ਵੰਡਿਆ ਜਾਵੇਗਾ! ਸਾਹਮਣੇ ਆਇਆ ਵੱਡਾ ਕਾਰਣ
