ਦੀਨਾਨਗਰ ਦੇ ਵੱਖ-ਵੱਖ ਪਿੰਡਾਂ ''ਚੋਂ ਇਕੋ ਰਾਤ ਅੰਦਰ ਮੋਟਰਾਂ ਤੇ ਇੰਜਣ ਸਣੇ ਹੋਰ ਸਾਮਾਨ ਚੋਰੀ
Tuesday, Jun 11, 2024 - 01:30 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਜਿੱਥੇ ਇੱਕ ਪਾਸੇ ਪਹਿਲਾਂ ਹੀ ਸਰਕਾਰਾਂ ਦੀ ਮਾਰ ਹੇਠਾਂ ਆਏ ਕਿਸਾਨਾਂ ਵੱਲੋਂ ਥਾਂ-ਥਾਂ ਤੇ ਧਰਨੇ ਲਾ ਕੇ ਆਪਣੇ ਹੱਕਾਂ ਮੰਗਾਂ ਲਈ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਉਥੇ ਹੀ ਨਿਤ ਦਿਨ ਚੋਰਾਂ ਵੱਲੋਂ ਕਿਸਾਨਾਂ ਦੀਆਂ ਟਿਊਬਵੈਲਾਂ ਤੋਂ ਸਾਮਾਨ ਚੋਰੀ ਕਰਕੇ ਕਿਸਾਨਾਂ ਨੂੰ ਹੋਰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜਿਥੇ ਬੀਤੀ ਰਾਤ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਪਿੰਡ ਈਸ਼ੇਪੁਰ ਅਤੇ ਮਛਰਾਲਾ ਵਿਖੇ ਵੱਖ-ਵੱਖ ਕਿਸਾਨਾਂ ਦੀਆਂ ਚਾਰ ਦੇ ਕਰੀਬ ਇੰਜਣ ਅਤੇ ਮੋਟਰਾਂ ਦੇ ਚੈੱਕਵਾਲ ਅਤੇ ਹੋਰ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਜੈਮਲ ਚੰਦ ਪੁੱਤਰ ਮੰਗਲ ਦਾ ਵਾਸੀ ਮਛਰਾਲਾ ਬਲਦੇਵ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਈਸ਼ੇਪੁਰ ਅਤੇ ਬਲਕਾਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਈਸ਼ੇਪੁਰ ਨੇ ਦੱਸਿਆ ਕਿ ਚੋਰਾਂ ਵੱਲੋਂ ਸਾਡੇ ਮੋਟਰਾਂ ਅਤੇ ਇੰਜਣਾ ਦੇ ਚੈੱਕਵਾਲ ਸਮੇਤ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ ਹਨ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)
ਕਿਸਾਨਾਂ ਨੇ ਦੱਸਿਆ ਕਿ ਲਗਾਤਾਰ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਇੰਜਣ ਤੇ ਮੋਟਰਾਂ ਚੋਰੀਆਂ ਕੀਤੀਆਂ ਜਾ ਰਹੀਆਂ ਹਨ ਪਰ ਪੁਲਸ ਪ੍ਰਸ਼ਾਸਨ ਵੱਲੋਂ ਸਿਰਫ ਕਾਗਜ਼ਾਂ ਤੱਕ ਹੀ ਆਪਣੀ ਗਸਤ ਕਰਨ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਪਰ ਚੋਰ ਨਿੱਤ ਦਿਨ ਚੋਰੀ ਦੀਆਂ ਘਟਨਾ ਨੂੰ ਅੰਜਾਮ ਦੇ ਕੇ ਕਿਸਾਨਾਂ ਨੂੰ ਕੰਗਾਲ ਕਰੀ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਨ੍ਹਾਂ ਚੋਰੀ ਦੀਆਂ ਘਟਨਾ ਕਾਰਨ ਕਿਸਾਨਾਂ ਨੂੰ ਦੋਹਰੀ ਮਾਰ ਪਈ ਹੈ ਕਿਉਂਕਿ ਆਉਣ ਵਾਲੇ ਕੁਝ ਹੀ ਦਿਨਾਂ ਵਿੱਚ ਝੋਨੇ ਦੀ ਫਸਲ ਲੱਗਣੀ ਸ਼ੁਰੂ ਹੋ ਜਾਣੀ ਹੈ ਪਰ ਇਹ ਚੋਰੀ ਹੋਣ ਕਾਰਨ ਦੁਬਾਰਾ ਸਾਰਾ ਸਮਾਨ ਨਵਾਂ ਲਾਉਣ ਨਾਲ ਕਿਸਾਨ ਨੂੰ ਦੋਹਰੀ ਮਾਰ ਹੇਠਾਂ ਆਉਣ ਲਈ ਮਜ਼ਬੂਰ ਹੋਣਾ ਪਵੇਗਾ। ਇਨ੍ਹਾਂ ਘਟਨਾਵਾਂ ਸਬੰਧੀ ਪੁਲਸ ਸਟੇਸ਼ਨ ਬਹਿਰਾਮਪੁਰ ਵਿਖੇ ਸੂਚਨਾ ਦੇ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8