ਇਕੋ ਰਾਤ ਅੱਧੀ ਦਰਜਨ ਤੋਂ ਵੱਧ ਕਿਸਾਨਾਂ ਦੇ ਟਿਊਬਵੈੱਲਾਂ ਤੋਂ ਮੋਟਰਾਂ ਚੋਰੀ

Monday, Nov 11, 2024 - 06:23 PM (IST)

ਇਕੋ ਰਾਤ ਅੱਧੀ ਦਰਜਨ ਤੋਂ ਵੱਧ ਕਿਸਾਨਾਂ ਦੇ ਟਿਊਬਵੈੱਲਾਂ ਤੋਂ ਮੋਟਰਾਂ ਚੋਰੀ

ਬਹਿਰਾਮਪੁਰ (ਗੋਰਾਇਆ)-ਬੀਤੀ ਰਾਤ ਪੁਲਸ ਸਟੇਸ਼ਨ ਦੋਰਾਂਗਲਾ ਅਧੀਨ ਆਉਂਦੇ ਪਿੰਡ ਗੰਜੀ ਅਤੇ ਜੀਵਨਚੱਕ ਦੇ ਰਹਿਣ ਵਾਲੇ ਕਿਸਾਨਾਂ ਦੇ ਟਿਊਬਵੈੱਲਾ ਤੋਂ ਕਰੀਬ ਅੱਧੀ ਦਰਜਨ ਚੋਰਾਂ ਵੱਲੋਂ ਮੋਟਰਾਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਕਿਸਾਨ ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਕੇਵਲ ਸਿੰਘ ਆਦਿ ਨੇ ਦੱਸਿਆ ਕਿ ਚੋਰਾਂ ਵੱਲੋਂ ਸਾਡੇ ਟਿਊਬਵੈੱਲਾਂ ਦੇ ਕਮਰਿਆਂ ਦੇ ਤਾਲੇ ਤੋੜ ਕੇ ਅੰਦਰ ਪਈਆਂ ਮੋਟਰਾਂ ਚੋਰੀ ਕਰ ਲਈਆਂ ਹਨ, ਜਿਸ ਕਾਰਨ ਕਿਸਾਨਾਂ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ ਅਤੇ ਕਿਸਾਨਾਂ ਨੂੰ ਮੁੜ ਨਵੀਂ ਮੋਟਰ ਟਿਊਬਵੈਲਾਂ ’ਤੇ ਲਾਉਣ ਲਈ ਦੋਹਰੀ ਮਾਰ ਝੱਲਣੀ ਪਵੇਗੀ। ਇਸ ਚੋਰੀ ਸਬੰਧੀ ਦੋਰਾਂਗਲਾ ਪੁਲਸ ਸਟੇਸ਼ਨ ਵਿਖੇ ਸੂਚਨਾ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ

ਇਲਾਕਾ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਇਲਾਕੇ ਅੰਦਰ ਚੋਰੀ ਦੀਆਂ ਘਟਨਾ ਨੂੰ ਨੱਥ ਪਾਉਣ ਲਈ ਪੁਲਸ ਦੀ ਗਸ਼ਤ ਰਾਤ ਵੇਲੇ ਵਧਾਈ ਜਾਵੇ ਤਾਂ ਕਿ ਨਿੱਤ ਦਿਨ ਹੋ ਰਹੀਆਂ ਚੋਰੀ ਦੀਆਂ ਘਟਨਾ ਨੂੰ ਠੱਲ੍ਹ ਪਾਈ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News