ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਦੇ ਪਿੰਡ ਅੰਦਰ ਸੋਗ ਦੀ ਲਹਿਰ

01/09/2023 4:02:53 PM

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਫਗਵਾੜਾ 'ਚ ਬੀਤੇ ਦਿਨ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਦੇ ਪਿੰਡ ਅੰਦਰ ਸੋਗ ਦੀ ਲਹਿਰ ਦੌੜ ਰਹੀ ਹੈ। ਕਾਂਸਟੇਬਲ ਦੇ ਪਰਿਵਾਰ 'ਚ ਸਿਰਫ਼ ਦਾਦਾ ਅਤੇ ਮਾਂ ਹੀ ਪਿੱਛੇ ਰਹਿ ਗਏ ਹਨ। ਪਿਤਾ ਦੀ ਮੌਤ ਤੋਂ ਬਾਅਦ ਕੁਲਦੀਪ ਸਿੰਘ ਨੂੰ 2017 'ਚ ਨੌਕਰੀ ਮਿਲੀ ਸੀ। ਪਿੰਡ ਵਾਸੀਆਂ ਮੁਤਾਬਿਕ ਉਹ ਬਹੁਤ ਹੀ ਨੇਕ ਅਤੇ ਵਧੀਆ ਸੁਭਾਅ ਦਾ ਮਾਲਕ ਸੀ। ਪਿੰਡ ਵਾਸੀਆਂ ਨੇ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕੇ ਹਨ।

ਇਹ ਵੀ ਪੜ੍ਹੋ- 31 ਕਿਲੋ ਹੈਰੋਇਨ ਸਮੇਤ ਫੌਜੀ ਚੜ੍ਹਿਆ ਫਾਜ਼ਿਲਕਾ ਪੁਲਸ ਹੱਥੇ, ਰਾਤੋਂ ਰਾਤ ਅਮੀਰ ਹੋਣ ਦੇ ਵੇਖਦਾ ਸੀ ਸੁਫ਼ਨੇ

ਬੀਤੇ ਦਿਨ ਫਗਵਾੜਾ ਵਿਖੇ ਲੁੱਟੇਰਿਆਂ ਨਾਲ ਹੋਏ ਮੁਕਾਬਲੇ 'ਚ ਸ਼ਹੀਦ ਹੋਏ ਪੁਲਸ ਕਾਂਸਟੇਬਲ ਕੁਲਦੀਪ ਸਿੰਘ ਦੇ ਜੱਦੀ ਪਿੰਡ ਸ਼ਾਹਪੁਰ ਵਡਾਲਾ ਬਾਂਗਰ ਵਿਖੇ ਸੋਗ ਦੀ ਲਹਿਰ ਦੇਖਣ ਨੂੰ ਮਿਲੀ। ਜ਼ਿਕਰਯੋਗ ਹੈ ਕਿ ਸ਼ਹੀਦ ਕੁਲਦੀਪ ਸਿੰਘ ਦਾ ਪਰਿਵਾਰ ਤਿੰਨ ਪੀੜੀਆਂ ਤੋਂ ਦੇਸ਼ ਦੀ ਸੇਵਾ ਵਿਚ ਯੋਗਦਾਨ ਪਾ ਰਿਹਾ ਹੈ। ਸ਼ਹੀਦ ਦੇ ਦਾਦਾ ਹਰਭਜਨ ਸਿੰਘ ਫੌਜ ਤੋਂ ਰਿਟਾਇਰ ਹਨ। ਸ਼ਹੀਦ ਦੇ ਸਵਰਗੀ ਪਿਤਾ ਕਰਨੈਲ ਸਿੰਘ ਵੀ ਪੁਲਸ ਵਿਚ ਡਿਊਟੀ ਕਰਦੇ ਸਨ, ਜਿਨ੍ਹਾਂ ਦੀ 2016 ਵਿਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਨੌਕਰੀ ਸ਼ਹੀਦ ਕੁਲਦੀਪ ਸਿੰਘ ਨੂੰ ਮਿਲੀ ਸੀ। ਪਿੰਡ ਵਾਸੀਆਂ ਮੁਤਾਬਕ ਪਰਿਵਾਰ ਨਾਲ ਬਹੁਤ ਹੀ ਧੱਕਾ ਹੋਇਆ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ, ਜੋ ਕਿ ਮਿਸਾਲ ਬਣਨ ਤਾਂ ਜੋ ਕਿਸੇ ਦੇ ਇਸ ਤਰ੍ਹਾਂ ਦਾ ਨੁਕਸਾਨ ਨਾ ਹੋਵੇ। 

ਇਹ ਵੀ ਪੜ੍ਹੋ- ਪਾਕਿ 'ਚ ਹਿੰਦੂ ਮਹਿਲਾ ਦੇ ਕਤਲ ਦਾ ਮਾਮਲਾ:  4 ਹਿੰਦੂ ਭਾਈਚਾਰੇ ਦੇ ਲੋਕ ਗ੍ਰਿਫ਼ਤਾਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News