MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ''ਤੇ ਕੀਤੀ ਅਰਦਾਸ
Saturday, Aug 31, 2024 - 03:09 PM (IST)

ਅੰਮ੍ਰਿਤਸਰ- ਅਸਾਮ ਦੀ ਡਿੱਬੜੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਤੇ ਉਸਦੇ ਨੌ ਸਾਥੀਆਂ ਨੂੰ ਛਡਵਾਉਣ ਲਈ ਜਿੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਅੱਜ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਕੁਝ ਪਰਿਵਾਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਨ ਪਹੁੰਚੇ ਹਨ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਨਾਲ ਪ੍ਰਦਰਸ਼ਨ 'ਚ ਅਜਨਾਲੇ ਗਏ ਕੁਝ ਹੋਰ ਨੌਜਵਾਨਾਂ ਨੂੰ ਪੰਜਾਬ ਦੀਆਂ ਵੱਖ-ਵੱਖ ਦੀ ਜੇਲ੍ਹਾਂ 'ਚ ਬੰਦ ਕੀਤਾ ਹੋਇਆ ਹੈ, ਜਿਨ੍ਹਾਂ ਵਿੱਚ ਕੁੱਝ ਨੌਜਵਾਨ ਅੰਮ੍ਰਿਤਸਰ ਦੀ ਜੇਲ੍ਹ 'ਚ ਬੰਦ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਉਨ੍ਹਾਂ ਕਿਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਨ ਪਹੁੰਚੇ ਹਨ ਤੇ ਅਰਦਾਸ ਕੀਤੀ ਗਈ ਹੈ ਕਿ ਜਲਦ ਤੋਂ ਜਲਦ ਉਨ੍ਹਾਂ ਨੌਜਵਾਨਾਂ ਨੂੰ ਵੀ ਬਾਹਰ ਲਿਆਉਣ 'ਚ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਤੋਂ ਵੀ ਮੰਗ ਕਰਦੇ ਹਾਂ ਕਿ ਜੋ ਅੰਮ੍ਰਿਤਸਰ ਦੀ ਜੇਲ੍ਹ 'ਚ 30 ਦੇ ਕਰੀਬ ਨੌਜਵਾਨਾਂ ਨੂੰ ਬੰਦ ਕੀਤਾ ਗਿਆ ਹੈ, ਉਨ੍ਹਾਂ ਨੂੰ ਜਲਦ ਤੋਂ ਜਲਦ ਬਾਹਰ ਲਿਆਂਦਾ ਜਾਵੇ।
ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8