ਮਾਮਲਾ ਧਮਾਕੇ ’ਚ ਬੱਚੇ ਦੀ ਮੌਤ ਦਾ, MP ਔਜਲਾ ਤੇ ਮੰਤਰੀ ਧਾਲੀਵਾਲ ਨੇ ਪੀੜਤ ਪਰਿਵਾਰ ਨੂੰ ਦਿੱਤਾ ਇਹ ਭਰੋਸਾ

04/19/2022 9:34:43 AM

ਚਮਿਆਰੀ (ਸੰਧੂ) - ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਕੋਟਲਾ ਕਾਜੀਆਂ ਵਿਖੇ ਪਟਾਕੇ ਬਣਾਉਣ ਲਈ ਵਰਤੀ ਜਾਣ ਵਾਲੀ ਪੋਟਾਸ਼ ਨਾਲ ਹੋਏ ਜ਼ਬਰਦਸਤ ਧਮਾਕੇ ’ਚ ਇਕ ਬੱਚੇ ਦੀ ਮੌਤ ਹੋ ਗਈ, ਜਦਕਿ 2 ਹੋਰ ਜ਼ਖ਼ਮੀ ਹੋ ਗਏ। ਘਟਨਾ ਦਾ ਪਤਾ ਲੱਗਣ ਉਪਰੰਤ ਪਿੰਡ ਕੋਟਲਾ ਕਾਜੀਆਂ ਵਿਖੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਉਚੇਚੇ ਤੌਰ ’ਤੇ ਪਹੁੰਚੇ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

ਉਨ੍ਹਾਂ ਦੇ ਸਪੁੱਤਰ ਖੁਸ਼ਪਾਲ ਸਿੰਘ ਅਤੇ ਦਫ਼ਤਰ ਇੰਚਾਰਜ ਪ੍ਰਧਾਨ ਗੁਰਜੰਟ ਸਿੰਘ ਸੋਹੀ ਨੇ ਮ੍ਰਿਤਕ ਬੱਚੇ ਸੁਖਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ। 

    


rajwinder kaur

Content Editor

Related News