ਚੰਡੀਗੜ੍ਹ ਤੋਂ ਪਹਿਲੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

03/28/2024 8:48:07 PM

ਅੰਮ੍ਰਿਤਸਰ (ਰਮਨਦੀਪ ਸੋਢੀ)- ਵੀਰਵਾਰ ਦੀ ਸਵੇਰ ਰਾਜ ਸਭਾ ਮੈਂਬਰ, ਇੰਡੀਅਨ ਮਾਇਨੋਰਟੀ ਫਾਊਂਡੇਸ਼ਨ ਦੇ ਕਨਵੀਨਰ ਸਤਨਾਮ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਪਣੇ ਪਰਿਵਾਰ ਸਮੇਤ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਏ। ਉਨ੍ਹਾਂ ਨਾਲ ਇੰਡੀਅਨ ਮਾਇਨੋਰਟੀ ਫਾਊਂਡੇਸ਼ਨ ਦੇ ਸੰਸਥਾਪਕ ਸ੍ਰੀਮਤੀ ਰਹਮਾਨੀ ਸੂਦ, ਜਥੇਦਾਰ ਹਰਬੰਸ ਸਿੰਘ ਮਾਂਝਪੁਰ, ਸਰਦਾਰ ਰਸ਼ਪਾਲ ਸਿੰਘ ਧਾਲੀਵਾਲ, ਕਰਨਵੀਰ ਸਿੰਘ ਟੋਹੜਾ, ਸਰਦਾਰ ਫਰਮਾਨ ਸਿੰਘ ਸੰਧੂ ਪ੍ਰਧਾਨ ਕਿਸਾਨ ਯੂਨੀਅਨ, ਮਹਿੰਦਰ ਸਿੰਘ ਵਿਕਿ ਤੇ ਹੋਰ ਕਿਸਾਨ ਯੂਨੀਅਨ ਤੇ ਸਿੱਖ ਭਾਈਚਾਰਕ ਜਥੇਬੰਦੀਆਂ ਦੇ ਆਗੂ ਮੌਜੂਦ ਸਨ। 

ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਬੈਠ ਕੇ ਸ਼ਬਦ ਕੀਰਤਨ ਦਾ ਆਨੰਦ ਮਾਣਿਆ ਤੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵੀ ਕੀਤੀ ਤੇ ਰੁਮਾਲਾ ਸਾਹਿਬ ਵੀ ਭੇਟ ਕੀਤਾ। ਜਿਥੇ ਸਤਨਾਮ ਸਿੰਘ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਮਣੇ ਸਰਬੱਤ ਦੇ ਭਲੇ ਤੇ ਦੇਸ਼ ਤੇ ਕੌਮ ਦੀ ਤਰੱਕੀ ਦੀ ਅਰਦਾਸ ਕੀਤੀ। ਉਥੇ ਹੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।

PunjabKesari

ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨਾਲ ਲੋਕ ਭਲਾਈ ਦੇ ਕਈ ਮੁੱਦਿਆਂ ’ਤੇ ਵਿਚਾਰ ਚਰਚਾ ਵੀ ਕੀਤੀ ਗਈ। ਇਸ ਉਪਰੰਤ ਉਨ੍ਹਾਂ ਨੇ ਪਰਿਵਾਰ ਤੇ ਇੰਡੀਅਨ ਮਾਈਨੋਰਿਟੀ ਫਾਊਂਡੇਸ਼ਨ ਦੇ ਮੈਂਬਰਾਂ ਨਾਲ ਜੋੜਾਘਰ, ਲੰਗਰ ਹਾਲ ਤੇ ਬਰਤਨ ਧੋਣ ਦੀ ਸੇਵਾ ਕੀਤੀ। ਦੱਸਣਾ ਬਣਦਾ ਹੈ ਕਿ ਸਤਨਾਮ ਸਿੰਘ ਚੰਡੀਗੜ੍ਹ ਤੋਂ ਪਹਿਲੀ ਵਾਰ ਨਿਯੁਕਤ ਹੋਣ ਵਾਲੇ ਰਾਜ ਸਭਾ ਮੈਂਬਰ ਤੇ ਨਵੀਂ ਸੰਸਦ 'ਚ ਸਹੁੰ ਚੁੱਕਣ ਵਾਲੇ ਪਹਿਲੇ ਵਿਅਕਤੀ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾਂ ਉਪਰੰਤ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਗਤ ਦੀ ਰੂਹ ਨੂੰ ਖੁਰਾਕ ਮਿਲਦੀ ਹੈ। ਕਿਉਂਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਦੀ ਆਸਥਾ ਦਾ ਕੇਂਦਰ ਹੈ, ਗ਼ੁਰਬਾਣੀ ਦਾ ਫ਼ਲਸਫ਼ਾ ਸਮੁੱਚੀ ਲੋਕਾਈ ਨੂੰ ਜਾਤ ਤੇ ਧਰਮ ਤੋਂ ਉਪਰ ਉੱਠ ਕੇ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਉਪਰ ਚੱਲਣ ਦੀ ਪ੍ਰੇਰਣਾ ਦਿੰਦਾ ਹੈ।

PunjabKesari

ਗ਼ੁਰਬਾਣੀ ਗਿਆਨ ਦਾ ਅਜਿਹਾ ਸੋਮਾ ਹੈ ਜੋ ਅਗਿਆਨਤਾ ਦੇ ਹਨੇਰੇ ਨੂੰ ਦੂਰ ਕਰਦਾ ਹੈ, ਜੋ ਕਿ ਸਾਨੂੰ ਮਨੁੱਖਤਾ ਦੀ ਸੇਵਾ ਕਰਨਾ ਸਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਦੀ ਬਦੌਲਤ ਹੀ ਮੈਂਨੂੰ ਲੋਕਾਂ ਦੀ ਸੇਵਾ ਕਰਨ ਦਾ ਇਹ ਮੌਕਾ ਮਿਲਿਆ ਹੈ। ਉਹ ਉਸ ਨੂੰ ਮਿਹਨਤ, ਇਮਾਨਦਾਰੀ ਤੇ ਲਗਨ ਨਾਲ ਨਿਭਾਉਣਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾਂ ਉਪਰੰਤ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਸ੍ਰੀ ਦੁਰਗਿਆਣਾ ਮੰਦਰ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਪਰਿਵਾਰ ਸਮੇਤ ਸ੍ਰੀ ਦੁਰਗਾ ਮਾਤਾ ਜੀ ਦੀ ਪੂਜਾ ਅਰਚਨਾ ਕੀਤੀ। ਉਥੇ ਹੀ ਦੇਸ਼ ਦੀ ਭਲਾਈ ਤੇ ਤਰੱਕੀ ਲਈ ਪ੍ਰਾਰਥਨਾ ਕੀਤੀ। 

ਇਸ ਉਪਰੰਤ ਸਤਨਾਮ ਸਿੰਘ ਸੰਧੂ ਨੇ ਜ਼ਿਲ੍ਹਿਆਂਵਾਲਾ ਬਾਗ ਦਾ ਦੌਰਾ ਕੀਤਾ। ਇਥੇ ਉਨ੍ਹਾਂ ਨੇ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਅੰਗਰੇਜ਼ ਹਕੂਮਤ ਵੱਲੋਂ ਕੀਤੇ ਹਮਲੇ ਦੌਰਾਨ ਪੁਰਾਤਨ ਖੂਹ 'ਚ ਸ਼ਹੀਦ ਹੋਏ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਤੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਫੁੱਲ ਅਰਪਿਤ ਕਰ ਕੇ ਸ਼ਰਧਾਂਜਲੀ ਭੇਟ ਕੀਤੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News